ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਦੀ ਨਗਦੀ, ਨਸ਼ੀਲੀਆਂ ਦਵਾਈਆਂ ਤੇ ਹੋਰ ਸਮਾਨ ਜ਼ਬਤ

ਚੋਣਾਂ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹਣ ਲਈ ਵੱਖ-ਵੱਖ ਟੀਮਾਂ 24 ਘੰਟੇ ਮੁਸਤੈਦ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 22 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ 10 ਕਰੋੜ ਰੁਪਏ ਦੀ ਨਗਦੀ, ਨਸ਼ੀਲੇ ਪਦਾਰਥ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ 9 ਫਲਾਇੰਗ ਸਕੁਐਡ ਅਤੇ 9 ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਹੁਣ ਤੱਕ 10.21 ਕਰੋੜ ਦੀ ਨਗਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨਫੋਰਸਮੈਂਟ ਏਜੰਸੀਆਂ ਵੱਲੋਂ 3.80 ਕਰੋੜ ਰੁਪਏ ਦੀ ਨਗਦੀ, 3.31 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ, 14.64 ਲੱਖ ਰੁਪਏ ਦੀ ਸ਼ਰਾਬ ਅਤੇ 2.09 ਕਰੋੜ ਰੁਪਏ ਦੀਆਂ ਹੋਰ ਕੀਮਤੀ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ। ਐੱਸਐੱਸਪੀ ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਵੱਲੋਂ ਸਮੂਹ ਐਂਟਰੀ ਪੁਆਇੰਟਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਸਮਾਨ ਦੀ ਨਿਗਰਾਨੀ ਲਈ ਵੱਖ-ਵੱਖ ਟੀਮਾਂ ਸੀਸੀਟੀਵੀ ਕੈਮਰੇ ਨਾਲ ਲੈਸ ਵਾਹਨਾਂ ਨਾਲ 24 ਘੰਟੇ ਕੰਮ ਕਰ ਰਹੀਆਂ ਹਨ।
ਸ੍ਰੀਮਤੀ ਜੈਨ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਮੋਬਾਈਲ ਐਪ ਸੀ-ਵਿਜਿਲ ’ਤੇ ਹਰੇਕ ਨਾਗਰਿਕ ਨੂੰ ਵੀਡੀਓ ਅਤੇ ਫੋਟੋਆਂ ਅਪਲੋਡ ਕਰਨ ਦੇ ਨਾਲ ਰਿਪੋਰਟ ਕਰਨੀ ਚਾਹੀਦੀ ਹੈ ਅਤੇ ਸ਼ਿਕਾਇਤ ਦੇਣ ਦੇ 100 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਚੋਣਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਉਣ ਜਾਂ ਕੋਈ ਮਦਦ ਲੈਣ ਲਈ ਟੋਲ-ਫ੍ਰੀ ਨੰਬਰ 1950 ’ਤੇ ਵੀ ਡਾਇਲ ਕੀਤਾ ਜਾ ਸਕਦਾ ਹੈ। ਡੀਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਅਜਿਹੀ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

With focus on point of sale, Punjab Police conducts CASO at Drug hotspots in the state

With focus on point of sale, Punjab Police conducts CASO at Drug hotspots in the state Her…