Share on Facebook Share on Twitter Share on Google+ Share on Pinterest Share on Linkedin ਸਿੱਧੂ ਫਾਉਂਡੇਸ਼ਨ ਦੇ ਸਹਿਯੋਗ ਨਾਲ ਸੈਕਟਰ-67 ਵਿੱਚ 121 ਪੌਦੇ ਲਗਾਏ ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ: ਇੱਥੋਂ ਦੇ ਸੈਕਟਰ-67 (ਵਾਰਡ ਨੰਬਰ-25) ਦੀ ਕੌਂਸਲਰ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਬਲਬੀਰ ਸਿੰਘ ਟਰਾਂਸਪੋਰਟਰ ਵੱਲੋਂ ਸਿੱਧੂ ਫਾਉਂਡੇਸ਼ਨ ਦੇ ਸਹਿਯੋਗ ਨਾਲ ਸੈਕਟਰ-67 ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਗੁਰਦੁਆਰਾ ਸਾਹਿਬ ਦੇ ਨੇੜੇ ਪੌਦਾ ਲਗਾ ਕੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੰਵਰਬੀਰ ਸਿੰਘ ਰੂਬੀ ਸਿੱਧੂ ਵੀ ਮੌਜੂਦ ਸਨ। ਬਲਬੀਰ ਸਿੰਘ ਟਰਾਂਸਪੋਰਟਰ ਨੇ ਦੱਸਿਆ ਕਿ ਸੈਕਟਰ-67 ਵਿੱਚਖ ਵੱਖ-ਵੱਖ ਥਾਵਾਂ ’ਤੇ 121 ਬੂਟੇ ਲਗਾਏ ਗਏ। ਇਸ ਮੌਕੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-67 ਦੇ ਪ੍ਰਧਾਨ ਰਛਪਾਲ ਸਿੰਘ, ਗੁਰੂ ਹਰਰਾਏ ਕੰਪਲੈਕਸ ਦੇ ਪ੍ਰਧਾਨ ਹਰਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਭੁਪਿੰਦਰ ਸਿੰਘ, ਮੰਦਰ ਦੇ ਪ੍ਰਧਾਨ ਹਰਬੰਸ ਲਾਲ ਕਾਲੀਆ ਸਮੇਤ ਅਮਰਜੀਤ ਸਿੰਘ ਨਾਗਰਾ, ਚਰਨ ਸਿੰਘ, ਵਿਵੇਕ ਮਲਹੋਤਰਾ, ਮੋਹਨ ਸਿੰਘ, ਐਨਐਸ ਕਲਸੀ, ਅਵਤਾਰ ਸਿੰਘ ਐਸਡੀਓ, ਸੁਰਿੰਦਰ ਸਿੰਘ, ਭਗਵੰਤ ਸਿੰਘ, ਅਜੈਬ ਸਿੰਘ, ਰਘਬੀਰ ਸਿੰਘ, ਮਨਜੀਤ ਸਿੰਘ, ਦੀਪਕ ਸੂਦ, ਸਤੀਸ਼ ਬੱਗਾ, ਬੀਰ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ, ਬਲਬੀਰ ਮਸੀਹ, ਗੁਰਿੰਦਰ ਸਿੰਘ, ਕਰਮਜੀਤ ਕੌਰ, ਰਵੀਣਕਮਲ ਕੌਰ, ਸੋਹਣ ਲਾਲ, ਰੌਬਿਨ, ਜਸਬੀਰ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਬਲਜਿੰਦਰ ਕੌਰ, ਇੰਦਰਬੀਰ ਕੌਰ, ਕੰਵਲ ਚਾਵਲਾ, ਮਹਿਲਾ ਕੌਂਸਲਰ ਦਾ ਬੇਟਾ ਹਰਮਨਪ੍ਰੀਤ ਸਿੰਘ ਅਤੇ ਬੇਟੀ ਮਨਪ੍ਰੀਤ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ