Nabaz-e-punjab.com

ਗੁਆਂਢੀ ਰਾਜਾਂ ਤੋਂ ਆਏ 125 ਕਸ਼ਮੀਰੀ ਵਿਦਿਆਰਥੀਆਂ ਨੂੰ ਪੁਲੀਸ ਸੁਰੱਖਿਆ ਹੇਠ ਜੰਮੂ ਭੇਜਿਆ: ਐਸਐਸਪੀ ਭੁੱਲਰ

ਜ਼ਿਲ੍ਹਾ ਪ੍ਰਸ਼ਾਸਨ ਨੇ ਬਾਹਰੋਂ ਆਏ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਨ ਸੁਰੱਖਿਆ ਦਾ ਦਿੱਤਾ ਸੀ ਭਰੋਸਾ

ਐਸਐਸਪੀ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਵਿੱਚ ਮੁਕੰਮਲ ਤੌਰ ’ਤੇ ਅਮਨ-ਸ਼ਾਂਤੀ ਕਾਇਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਪਿਛਲੇ ਦਿਨੀਂ ਪੁਲਵਾਮਾਂ ਵਿਖੇ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਗੁਆਂਢੀ ਰਾਜਾਂ ਦੇ ਸ਼ਹਿਰਾਂ ਅੰਬਾਲਾ ਅਤੇ ਦੇਹਰਾਦੂਨ ਆਦਿ ਵੱਖ-ਵੱਖ ਥਾਵਾਂ ਤੋਂ 125 ਦੇ ਕਰੀਬ ਕਸ਼ਮੀਰੀ ਵਿਦਿਆਰਥੀ ਮੁਹਾਲੀ ਪੁੱਜੇ ਸਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਹਰਚਰਨ ਸਿੰਘ ਭੁੱਲਰ ਵੱਲੋਂ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਸੀ।
ਐਸਐਸਪੀ ਸ੍ਰੀ ਭੁੱਲਰ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਹਰੋਂ ਆਏ 125 ਕਸ਼ਮੀਰੀ ਵਿਦਿਆਰਥੀਆਂ ਨੂੰ ਪੁਲਸ ਸੁਰੱਖਿਆ ਹੇਠ ਜੰਮੂ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਪੂਰਨ ਤੌਰ ’ਤੇ ਅਮਨ ਤੇ ਸ਼ਾਂਤੀ ਕਾਇਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਦੇ ਬਹਿਕਾਵੇ ਵਿੱਚ ਨਾ ਆਉਣ ਅਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਜ਼ਿਕਰਯੋਗ ਹੈ ਕਿ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਦੇਹਰਾਦੂਨ, ਹਿਮਾਚਲ ਪ੍ਰਦੇਸ਼, ਬੱਦੀ ਅਤੇ ਹੋਰਨਾਂ ਥਾਵਾਂ ’ਤੇ ਵੱਖ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਉੱਚ ਸਿੱਖਿਆ ਹਾਸਲ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੇ ਆਪਣੀ ਜਾਨ ਨੂੰ ਖ਼ਤਰਾ ਮਹਿਸੂਸ ਕਰਦਿਆਂ ਮੁਹਾਲੀ ਵਿੱਚ ਪਹੁੰਚੇ ਸੀ। ਜਿਨ੍ਹਾਂ ਨੂੰ ਵੱਖ ਵੱਖ ਗੁਰਦੁਆਰਿਆਂ ਵਿੱਚ ਠਹਿਰਾਇਆ ਗਿਆ ਸੀ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …