Share on Facebook Share on Twitter Share on Google+ Share on Pinterest Share on Linkedin ਐਰੋਸਿਟੀ ਵਿੱਚ ਮੁਫ਼ਤ ਮੈਡੀਕਲ ਕੈਂਪ ਵਿੱਚ 135 ਮਰੀਜ਼ਾਂ ਦੀ ਜਾਂਚ, ਮੁਫ਼ਤ ਇਲਾਜ ਦੇ ਕਾਰਡ ਬਣਾਏ ਨਬਜ਼-ਏ-ਪੰਜਾਬ, ਮੁਹਾਲੀ, 15 ਮਾਰਚ: ਮੁਹਾਲੀ ਦੇ ਐਰੋਸਿਟੀ ਦੇ ਬਲਾਕ-ਸੀ ਵਿੱਚ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ (ਬੀਡੀਐਸ, ਐਮਡੀਐਸ, ਓਰਲ ਅਤੇ ਮੈਕਸੀਲੋਫੇਸ਼ੀਅਲ ਸਰਜਰੀ) ਵੱਲੋਂ ਦੰਦਾਂ ਅਤੇ ਸਿਹਤ ਸੰਭਾਲ ਨਾਲ ਸਬੰਧਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ 135 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 112 ਲੋਕਾਂ ਦੇ ਹੈਲਥ ਕਾਰਡ ਵੀ ਬਣਾਏ ਗਏ। ਇਨ੍ਹਾਂ ਹੈਲਥ ਕਾਰਡਾਂ ਰਾਹੀਂ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਤੰਦਰੁਸਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਇੱਕ ਤੰਦਰੁਸਤ ਸਮਾਜ ਹੀ ਤਰੱਕੀਸ਼ੀਲ ਸਮਾਜ ਦੀ ਨੀਂਹ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੱੁਝ ਮਹੀਨਿਆਂ ਵਿੱਚ ਮੁਹਾਲੀ ਦੇ ਵੱਖ-ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚ ਹਜ਼ਾਰਾਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਮੇਰਾ ਮਕਸਦ ਹੈ ਅਤੇ ਮੁਹਾਲੀ ਦੇ ਹਰ ਪਿੰਡ ਅਤੇ ਹਰ ਸੈਕਟਰ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਦੰਦਾਂ ਦੀ ਪੂਰੀ ਜਾਂਚ, ਦੰਦਾਂ ਦੀ ਸਫ਼ਾਈ, ਦੰਦ ਕੱਢਣਾ, ਦੰਦਾਂ ਦੀ ਫ਼ਿਲਿੰਗ, ਸ਼ੂਗਰ ਜਾਂਚ, ਬਲੱਡ ਪ੍ਰੈੱਸ਼ਰ ਜਾਂਚ, ਅੱਖਾਂ ਦੀ ਜਾਂਚ ਅਤੇ ਅੌਰਤਾਂ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ ਸਮੇਤ ਹੋਰ ਕਈ ਆਮ ਅਤੇ ਗੰਭੀਰ ਸਿਹਤ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਮਾਹਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਸਲਾਹਾਂ ਦਿੱਤੀਆਂ ਗਈਆਂ ਅਤੇ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡਾ. ਸੰਨੀ ਆਹਲੂਵਾਲੀਆ ਨੇ ਬਲਾਕ-ਸੀ ਐਰੋਸਿਟੀ ਡਿਵੈਲਪਮੈਂਟ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਤੁਲੀ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰਾਂ ਸਮੇਤ ਸੇਵਕ ਸਿੰਘ, ਅਮਰੀਕ ਸਿੰਘ, ਦਵਿੰਦਰ ਕਾਲੀਆ, ਅਮਰਜੀਤ ਸਿੰਘ, ਵਿਜੈ ਗੁਪਤਾ, ਰਾਜਵਿੰਦਰ ਸਿੰਘ ਭਾਟੀਆ, ਮਹਿੰਦਰ ਸਿੰਘ, ਰਵਿੰਦਰ ਸੈਣੀ, ਅਮਰੀਕ ਸਿੰਘ ਸੈਣੀ, ਰਮਿੰਦਰ ਕੌਰ, ਗੁਰਨੈਬ ਸਿੰਘ, ਸੰਜੀਵ ਬੁੱਧੀਰਾਜਾ, ਰਮੇਸ਼ ਅਗਰਵਾਲ, ਤਰਵਿੰਦਰ ਸਿੰਘ, ਪੀਪੀ ਸਿੰਘ, ਮਲਵਿੰਦਰ ਸਿੰਘ ਅਤੇ ਸਮੂਹ ਬਲਾਕ-ਸੀ ਵਾਸੀਆਂ ਦਾ ਕੈਂਪ ਦੇ ਆਯੋਜਨ ਵਿੱਚ ਮਿਲੇ ਪੂਰੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ