Nabaz-e-punjab.com

ਮੁਹਾਲੀ ਜ਼ਿਲ੍ਹੇ ਵਿੱਚ 2 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ, 149 ਹੋਰ ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 149 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 21 ਹਜ਼ਾਰ 337 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 5 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਅੱਜ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ ਹੁਣ ਤੱਕ 394 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 93 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬਨੂੜ ਵਿੱਚ 2, ਘੜੂੰਆਂ ਵਿੱਚ 3, ਕੁਰਾਲੀ ਵਿੱਚ 5, ਢਕੌਲੀ ਵਿੱਚ 7, ਲਾਲੜੂ ਵਿੱਚ 9, ਖਰੜ ਵਿੱਚ 10 ਅਤੇ ਡੇਰਾਬੱਸੀ ਵਿੱਚ 20 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1154 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਅਤੇ ਹੁਣ ਤੱਕ 19 ਹਜ਼ਾਰ 789 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Awareness/Campaigns

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…