Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ 20 ਬੱਚਿਆਂ ਨੇ ਮਾਰੀ ਪਹਿਲੀ ਕਿਲਕਾਰੀ ਨਬਜ਼-ਏ-ਪੰਜਾਬ, ਮੁਹਾਲੀ, 1 ਜਨਵਰੀ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨਵੇਂ ਸਾਲ 2025 ਦੇ ਪਹਿਲੇ ਦਿਨ ਬੁੱਧਵਾਰ ਨੂੰ 20 ਬੱਚਿਆਂ ਨੇ ਪਹਿਲੀ ਕਿਲਕਾਰੀ ਮਾਰੀ। ਜਿਨ੍ਹਾਂ ਵਿੱਚ 9 ਲੜਕੀਆਂ ਅਤੇ 11 ਲੜਕੇ ਹਨ। ਜਿਨ੍ਹਾਂ ਵਿੱਚ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ 13 ਬੱਚਿਆਂ ਨੇ ਜਨਮ ਲਿਆ ਹੈ ਜਦੋਂਕਿ ਸ੍ਰੀ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਸੋਹਾਣਾ ਹਸਪਤਾਲ ਵਿੱਚ ਤਿੰਨ ਬੱਚਿਆਂ ਨੇ ਜਨਮ ਲਿਆ। ਇੰਜ ਹੀ ਸਰਕਾਰੀ ਹਸਪਤਾਲ ਖਰੜ ਵਿੱਚ ਚਾਰ ਬੱਚਿਆਂ ਨੇ ਜਨਮ ਦਿਨ ਲਿਆ ਹੈ। ਇਹ ਸਾਰੇ ਬੱਚੇ ਪੂਰੀ ਤਰ੍ਹਾਂ ਤੰਦਰੁਸਤ ਹਨ। ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਐਚਐਸ ਚੀਮਾ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਬੁੱਧਵਾਰ ਨੂੰ ਜਿਨ੍ਹਾਂ 13 ਬੱਚਿਆਂ ਨੇ ਜਨਮ ਲਿਆ ਹੈ, ਉਹ ਸਾਰੇ ਪੂਰੀ ਤਰ੍ਹਾਂ ਤੰਦਰੁਸਤ ਹਨ। ਹਸਪਤਾਲ ਦੇ ਸਟਾਫ਼ ਵੱਲੋਂ ਨਵ ਜਨਮੇ ਬੱਚਿਆਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਬੱਚਿਆਂ ਦੇ ਕੱਚੇ ਨਾਮ ਰੱਖਣ ਨੂੰ ਲੈ ਕੇ ਪੈਰਾ ਮੈਡੀਕਲ ਸਟਾਫ਼ ਵੱਲੋਂ ਉਤਸੁਕਤਾ ਦਿਖਾਈ ਜਾ ਰਹੀ ਹੈ। ਬੱਚਿਆਂ ਦੇ ਪਰਿਵਾਰਾਂ ਵੱਲੋਂ ਵੀ ਨਵੇਂ ਸਾਲ ਦੇ ਪਹਿਲੇ ਦਿਨ ਪੈਦਾ ਹੋਏ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਖੋ-ਵੱਖਰੇ ਢੰਗ ਤਰੀਕਿਆਂ ਨਾਲ ਘਰਾਂ ਵਿੱਚ ਖ਼ੁਸ਼ੀ ਮਨਾਉਣ ਲਈ ਪ੍ਰਬੰਧ ਕੀਤੇ ਗਏ। ਹਸਪਤਾਲ ਵਿੱਚ ਵੀ ਮਠਿਆਈ ਵੰਡੀ ਗਈ ਅਤੇ ਇੱਕ ਦੂਜੇ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਨਵਜੰਮੇ ਬੱਚਿਆਂ ਦੀ ਲੰਮੀ ਉਮਰ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ। ਸੋਹਾਣਾ ਹਸਪਤਾਲ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੇਂ ਸਾਲ ਵਾਲੇ ਦਿਨ ਤਿੰਨ ਬੱਚਿਆਂ ਨੇ ਜਨਮ ਲਿਆ ਹੈ। ਜਿਨ੍ਹਾਂ ਵਿੱਚ ਦੋ ਲੜਕੀਆਂ ਅਤੇ ਇੱਕ ਲੜਕਾ ਸ਼ਾਮਲ ਹੈ। ਇਹ ਤਿੰਨੇ ਬੱਚੇ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਉਨ੍ਹਾਂ ਦਾ ਹਸਪਤਾਲ ਦੇ ਸਟਾਫ਼ ਵੱਲੋਂ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਸਰਕਾਰੀ ਹਸਪਤਾਲ ਖਰੜ ਦੇ ਐਸਐਮਓ ਡਾ. ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਚਾਰ ਬੱਚਿਆਂ ਨੇ ਜਨਮ ਲਿਆ ਹੈ। ਜਿਨ੍ਹਾਂ ਵਿੱਚ ਇੱਕ ਲੜਕੀ ਅਤੇ ਤਿੰਨ ਲੜਕੇ ਹਨ। ਉਨ੍ਹਾਂ ਦੱਸਿਆ ਕਿ ਬੱਚਾ-ਜੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ। ਉਧਰ, ਇਨ੍ਹਾਂ ਬੱਚਿਆਂ ਦੇ ਪਰਿਵਾਰਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਵੱਲੋਂ ਨਵ-ਜੰਮੇ ਬੱਚਿਆਂ ਦੀ ਲੋਹੜੀ ਵੱਖਰੇ ਢੰਗ ਨਾਲ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਲੜਕੀਆਂ ਦੇ ਪਰਿਵਾਰ ਸਮਾਜ ਨੂੰ ਇਹ ਸੇਧ ਦੇਣਾ ਚਾਹੁੰਦੇ ਹਨ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਵੀ ਲੜਕਿਆਂ ਤੋਂ ਘੱਟ ਨਹੀਂ ਹਨ। ਸਗੋਂ ਕਈ ਖੇਤਰਾਂ ਵਿੱਚ ਪੁਰਸ਼ਾਂ ਤੋਂ ਵੀ ਅੱਗੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ