Share on Facebook Share on Twitter Share on Google+ Share on Pinterest Share on Linkedin ਸੇਵਾ ਕੇਂਦਰਾਂ ਵਿੱਚ 1 ਜਨਵਰੀ ਤੋਂ 30 ਜੂਨ ਤੱਕ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡੀਸੀ ਪੇਂਡੂ ਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ 425 ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦਾ ਦਾਅਵਾ ਲੋਕ ਹੁਣ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲੈ ਸਕਣਗੇ ਲਾਭ ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ 14 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 425 ਕਿਸਮ ਦੀਆਂ ਸੇਵਾਵਾਂ ਮਿਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚਲੇ 11 ਸੇਵਾ ਕੇਂਦਰਾਂ ਅਤੇ 3 ਪੇਂਡੂ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ ਤੋਂ 30 ਜੂਨ ਤੱਕ ਕੁੱਲ 25,84,177 ਅਰਜ਼ੀਆਂ ਪ੍ਰਾਪਤ ਹੋਈਆਂ। ਜਿਨ੍ਹਾਂ ’ਚੋਂ 24,12,509 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਨ੍ਹਾਂ ’ਚੋਂ ਸਿਹਤ ਤੇ ਪਰਿਵਾਰ ਭਲਾਈ ਦੀਆਂ 8,64,459, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ 73,436, ਪ੍ਰਸੋਨਲ ਦੀਆਂ 2,94,030, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 24,097, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੀਆਂ 1,25,921, ਪਰਵਾਸੀ ਭਾਰਤੀ ਵਿਭਾਗ ਦੀ 1, ਖੇਤੀਬਾੜੀ ਵਿਭਾਗ ਦੀਆਂ 79, ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਵੀ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ। ਜਿਨ੍ਹਾਂ ਦਾ ਨਿਪਟਾਰਾ ਵੀ ਤੈਅ ਸਮੇਂ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮੇਂ ਦੀ ਬੱਚਤ ਹਿੱਤ ਸੇਵਾ ਕੇਂਦਰ ਤੋਂ ਟੋਕਨ ਵਟਸਅੱਪ ਨੰਬਰ 98555-01076 ’ਤੇ ਰੋਮਨ ਲਿਪੀ ਵਿੱਚ ‘ਟੋਕਨ ਬੁਕਿੰਗ’ ਲਿਖ ਕੇ ਭੇਜਣ ਨਾਲ ਫੋਨ ’ਤੇ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੇਵਾ ਕੇਂਦਰ ਵਿੱਚ ਪੰਜਾਬ ਸਟੇਟ ਮਹੀਨਾਵਾਰ ਅਤੇ ਬਸੰਤ ਪੰਚਮੀ ਦੀ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ-ਦੇਣ, ਵਾਹਨ ਬੀਮਾ, ਡੇਂਗੂ ਬੀਮਾ ਅਤੇ ਮੋਬਾਈਲ/ਡੀਟੀਐਚ ਰੀਚਾਰਜ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਪੰਜਾਬ ਟਰਾਂਸਪੇਰੇਂਸੀ ਤੇ ਅਕਾਉਂਟੇਬਿਲਿਟੀ ਆਫ਼ ਡਿਲਿਵਰੀ ਆਫ਼ ਪਬਲਿਕ ਸਰਵਿਸਿਜ਼’ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਨਾਲ ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਤੇ ਆਮਦਨ ਸਰਟੀਫਿਕੇਟ ਸਮੇਤ ਹੋਰ ਕਈ ਸਰਟੀਫਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ। ਪਟਵਾਰੀਆਂ ਦੀਆਂ ਲਾਗਇਨ ਆਈਡੀਜ਼ ਬਣਾਈਆਂ ਹਨ ਅਤੇ ਪਟਵਾਰੀ ਹੁਣ ਆਨਲਾਈਨ ਹੀ ਬਿਨੈਕਾਰਾਂ ਨੂੰ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ’ਤੇ ਮੋਹਰ ਅਤੇ ਦਸਤਖ਼ਤ ਮੁਹੱਈਆ ਕਰਵਾ ਸਕਣਗੇ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ’ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਅਤੇ ਲਾਭਪਾਤਰੀਆਂ ਨੂੰ ਦਫ਼ਤਰ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ’ਤੇ ਚੈਕਿੰਗ ਕਰ ਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਫਿਰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਮੁਸ਼ਕਲ ਦਾ ਫੌਰੀ ਹੱਲ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ