nabaz-e-punjab.com

ਆਵਾਰਾ ਕੁੱਤਿਆਂ ਵੱਲੋਂ ਵੱਢੇ 24 ਵਿਅਕਤੀਆਂ ਨੂੰ ਨਹੀਂ ਮਿਲਿਆ ਮੁਆਵਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ ਅਤੇ ਹੁਣ ਤੱਕ ਵੱਡੀ ਗਿਣਤੀ ਵਿੱਚ ਲੋਕ ਆਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਸ਼ਿਕਾਰ ਹੋ ਚੁੱਕੇ ਹਨ ਲੇਕਿਨ ਇਹ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ। ਜਾਣਕਾਰੀ ਅਨੁਸਾਰ ਕਰੀਬ 15 ਪੀੜਤ ਬੱਚਿਆਂ ਸਮੇਤ 24 ਵਿਅਕਤੀਆਂ ਨੂੰ ਹਾਲੇ ਤੱਕ ਮੁਆਵਜ਼ਾ ਵੀ ਨਹੀਂ ਮਿਲਿਆ ਹੈ।
ਮੁਹਾਲੀ ਇਨਵਾਇਮੈਂਟ ਸੁਸਾਇਟੀ ਦੇ ਪ੍ਰਧਾਨ ਕੰਵਲ ਨਯਨ ਸਿੰਘ ਸੋਢੀ ਨੇ ਕਿਹਾ ਕਿ ਮੁਹਾਲੀ ਪ੍ਰਸ਼ਾਸਨ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਿਹਾ ਹੈ ਅਤੇ ਅਧਿਕਾਰੀ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਮਾਮਲਿਆਂ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕਰਦੇ ਅਤੇ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਵਾਲੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦਸੰਬਰ ਵਿੱਚ ਹਾਈ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਆਵਾਰਾ ਕੁੱਤਿਆਂ ਦੇ ਮਾਮਲਿਆਂ ਸਬੰਧੀ ਜ਼ਿਲ੍ਹਾਵਾਰ ਕਮੇਟੀਆਂ ਬਣਾਈਆਂ ਜਾਣ ਅਤੇ ਹਰੇਕ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਵੇ।
ਸ੍ਰੀ ਸੋਢੀ ਨੇ ਦੱਸਿਆ ਕਿ ਉੱਚ ਅਦਾਲਤ ਵੱਲੋਂ ਇੱਕ ਦੰਦ ਲੱਗਣ ’ਤੇ 10 ਹਜ਼ਾਰ ਰੁਪਏ ਅਤੇ ਜ਼ਿਆਦਾ ਦੰਦ ਲੱਗਣ ’ਤੇ 20 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਸਬੰਧੀ ਹੁਕਮ ਜਾਰੀ ਕੀਤੇ ਸਨ ਪ੍ਰੰਤੂ ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ’ਤੇ ਕਿਸੇ ਪੀੜਤ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਸ ਸਬੰਧੀ ਕਿਸੇ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ 24 ਵਿਅਕਤੀਆਂ (ਜਿਨ੍ਹਾਂ ਵਿੱਚ 15 ਬੱਚੇ ਸ਼ਾਮਲ ਹਨ) ਨੂੰ ਆਵਾਰਾ ਕੁੱਤਿਆਂ ਨੇ ਵੱਢਿਆ ਸੀ ਪ੍ਰੰਤੂ ਪ੍ਰਸ਼ਾਸਨ ਵੱਲੋਂ ਕਿਸੇ ਪੀੜਤ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪੀੜਤਾਂ ਨੂੰ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਅਦਾਲਤ ਦੇ ਹੁਕਮਾਂ ਅਨੁਸਾਰ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਵਿੱਚ ਪ੍ਰਸ਼ਾਸਨ ਦੇ ਖ਼ਿਲਾਫ਼ ਅਦਾਲਤੀ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…