ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੀ ਲੜੀ ਸਬੰਧੀ ਪ੍ਰੋਗਰਾਮਾਂ ਦਾ ਐਲਾਨ

ਮੁਹਾਲੀ ਸ਼ਹਿਰ ਵਿੱਚ 20 ਸਤੰਬਰ ਨੂੰ ਕੱਢਿਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ:
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਭਾਈ ਅਰਵਿੰਦਰ ਪਾਲ ਸਿੰਘ ਕਿੱਟੂ ਵੀਰ ਜੀ ਦੀ ਅਗਵਾਈ ਹੇਠ ਕੀਤੇ ਜਾਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੇ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਸਾਂਝੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।
ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ, ਐੱਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਗਗਨਦੀਪ ਸਿੰਘ ਰਾਜਾ, ਐਸਜੀਪੀਸੀ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਵੱਲੋਂ ਸੱਦੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ 17, 18, 19 ਅਤੇ 20 ਸਤੰਬਰ ਨੂੰ ਧਾਰਮਿਕ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ। ਜਿਸ ਦੌਰਾਨ ਪੰਥ ਦੇ ਸਿਰਮੌਰ ਜਥਿਆਂ ਵੱਲੋਂ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਜਾਣਗੀਆਂ। ਮਿਤੀ 21 ਸਤੰਬਰ ਨੂੰ ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ ਵਿਖੇ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੰਗਤ ਨੂੰ ਗੁਰੂ ਦੇ ਲੜ ਲਾਇਆ ਜਾ ਸਕੇ।
ਆਗੂਆਂ ਨੇ ਦੱਸਿਆ ਕਿ 20 ਸਤੰਬਰ ਨੂੰ ਸਵੇਰੇ 10:30 ਵਜੇ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੋ ਸੈਕਟਰ-70, ਫੇਜ਼-7, ਫੇਜ਼-8, ਫੇਜ਼-9, ਫੇਜ਼-10 ਅਤੇ ਫੇਜ਼-11 ਤੋਂ ਹੁੰਦਾ ਹੋਇਆ ਬੈਸਟੇਕ ਮਾਲ, ਆਈਸਰ ਰੋਡ ਰਾਹੀਂ ਗੁਰਦੁਆਰਾ ਨਾਭਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮੂਹ ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸੰਗਤ ਨੂੰ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਾਬਰਾ, ਭਾਈ ਗੁਰਮੀਤ ਸਿੰਘ, ਭਾਈ ਜਪਨਜੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਗ੍ਰੰਥੀ ਸਿੰਘ ਭਾਈ ਸੰਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਮਨਜੀਤ ਸਿੰਘ ਅਤੇ ਕੈਪਟਨ ਰਮਨਦੀਪ ਸਿੰਘ ਬਾਵਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Relegious

Check Also

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, …