ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 40ਵੀਂ ਸਾਲਾਨਾ ਬਰਸੀ ਮਨਾਈ

ਨਬਜ਼-ਏ-ਪੰਜਾਬ, ਮੁਹਾਲੀ, 14 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂਘਰ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 40ਵੀਂ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਚਮਕੌਰ ਸਿੰਘ ਪਟਿਆਲਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ 55 ਸਾਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਨਿਭਾਉਣ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਰਾਜਵਿੰਦਰ ਕੌਰ ਦਾ ਢਾਡੀ ਜਥਾ, ਅਮਰ ਸ਼ਹੀਦ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਿੰਘ ਦਮਦਮੀ ਟਕਸਾਲ, ਭਾਈ ਮਨਪ੍ਰੀਤ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਨਿਰਮੈਲ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਮਨਜੀਤ ਸਿੰਘ, ਬਖ਼ਸ਼ਿੰਦਰ ਕੌਰ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਪ੍ਰਤਾਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸੰਤ-ਮਹਾਂਪੁਰਖਾਂ, ਧਾਰਮਿਕ ਆਗੂਆਂ, ਇਲਾਕੇ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…