Nabaz-e-punjab.com

ਜੇਲ ਵਿਭਾਗ ਦੇ ਆਧੁਨਿਕੀਕਰਨ ਲਈ 5 ਕਰੋੜ ਰੁਪਏ ਖਰਚੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ

ਨਵੇਂ ਵਾਹਨਾਂ ਦੀ ਖਰੀਦ ਲਈ 2.75 ਕਰੋੜ ਅਤੇ ਆਧੁਨਿਕ ਹਥਿਆਰਾਂ ਲਈ 2.25 ਕਰੋੜ ਖਰਚੇ ਜਾਣਗੇ

ਜੇਲ ਮੰਤਰੀ ਵੱਲੋਂ ਜੇਲ•ਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਉਤੇ ਦਿੱਤਾ ਗਿਆ ਜ਼ੋਰ

ਤਨਦੇਹੀ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸੌਂਪੇ ਪ੍ਰਸੰਸਾ ਪੱਤਰ

ਜੇਲ ਮੰਤਰੀ ਨੇ ਵਿਭਾਗ ਦੀ ਉਚ ਪੱਧਰੀ ਮੀਟਿੰਗ ਵਿੱਚ ਜੇਲ ਕਰਮਚਾਰੀਆਂ ਦੇ ਪ੍ਰੋਤਸਾਹਨ ‘ਤੇ ਦਿੱਤਾ ਜ਼ੋਰ

25 ਸਾਲ ਦੀ ਸੇਵਾਵਾਂ ਨਿਭਾਉਣ ਅਤੇ ਸੇਵਾ ਮੁਕਤੀ ਵਿੱਚ ਇਕ ਸਾਲ ਰਹਿਣ ਵਾਲੇ ਕਰਮਚਾਰੀਆਂ ਨੂੰ ਪਦਉਨਤ ਕਰਨ ਦਾ ਫੈਸਲਾ

ਮੁਹਾਲੀ ਵਿੱਚ ਚੱਪੜਚਿੜੀ ਨੇੜੇ ਜੇਲ ਵਿਭਾਗ ਦੇ ਹੈਡਕੁਆਟਰ ਬਣਾਉਣ ਲਈ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਿਹਾ

ਚੰਡੀਗੜ, 13 ਨਵੰਬਰ:
ਅਜੋਕੇ ਦੌਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਸੁਰੱਖਿਆ ਦੀ ਬਹੁਤ ਮਹਤੱਤਾ ਹੈ ਅਤੇ ਇਸ ਸਬੰਧੀ ਜੇਲ ਵਿਭਾਗ ਕੋਲ ਸਭ ਤੋਂ ਅਹਿਮ ਜ਼ਿੰਮੇਵਾਰੀ ਹੈ। ਸੂਬਾ ਸਰਕਾਰ ਜੇਲ ਦੇ ਆਧੁਨਿਕੀਕਰਣ ਲਈ 5 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ ਸਰਕਾਰ ਦੀ ਇਹੋ ਕੋਸ਼ਿਸ਼ ਰਹੇਗੀ ਕਿ ਸੁਧਾਰ ਘਰ ਵਜੋਂ ਜਾਣੀਆਂ ਜਾਂਦੀਆਂ ਜੇਲ•ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਖੁਲਾਸਾ ਪੰਜਾਬ ਦੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਦੇ ਉਚ ਅਧਿਕਾਰੀਆਂ ਅਤੇ ਸਮੂਹ ਜੇਲ ਸੁਪਰਡੈਂਟਾਂ ਦੀ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕੀਤਾ।
ਸ. ਰੰਧਾਵਾ ਨੇ ਜੇਲ•ਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਅਤੇ ਕੀਤੇ ਜਾ ਰਹੇ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਜੇਲ ਕਰਮਚਾਰੀਆਂ ਦੇ ਪ੍ਰੋਤਸਾਹਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜੇਲ•ਾਂ ਦੇ ਆਧੁਨਿਕੀਕਰਨ ਉਤੇ ਖਰਚੇ ਜਾਣ ਵਾਲੇ ਲਈ 5 ਕਰੋੜ ਰੁਪਏ ਖਰਚਣ ਦਾ ਖੁਲਾਸਾ ਕਰਦਿਆਂ ਉਨ•ਾਂ ਦੱਸਿਆ ਕਿ ਇਸ ਵਿੱਚੋਂ 2.75 ਕਰੋੜ ਰੁਪਏ ਨਵੇਂ ਵਾਹਨ ਖਰੀਦਣ ਅਤੇ 2.25 ਕਰੋੜ ਰੁਪਏ ਅਤਿ ਆਧੁਨਿਕ ਹਥਿਆਰ ਖਰੀਦਣ ਲਈ ਖਰਚੇ ਜਾਣਗੇ। ਸ. ਰੰਧਾਵਾ ਨੇ ਅੱਗੇ ਕਿਹਾ ਕਿ 1 ਕਰੋੜ ਰੁਪਏ ਜ਼ਿਲ•ਾ ਜੇਲ•ਾਂ ਨੂੰ ਅਪਗ੍ਰੇਡ ਕਰਨ ਲਈ ਖਰਚੇ ਜਾਣਗੇ।
ਜੇਲ ਮੰਤਰੀ ਨੇ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਦੱਸਦਿਆਂ ਕਿਹਾ ਕਿ ਲੁਧਿਆਣਾ ਤੇ ਪਟਿਆਲਾ ਦੀਆਂ ਕੇਂਦਰੀ ਜੇਲ•ਾਂ ਲਈ ਵੇਟਿੰਗ ਰੂਮ ਬਣਾਏ ਜਾਣਗੇ। ਨਿਗਰਾਨੀ ਦੇ ਨਾਲ ਹੀ ਸੁਰੱਖਿਆ ਜ਼ੋਨ ਵੀ ਹੁਣ ਹੈੱਡਕੁਆਟਰਾਂ ਤੋਂ ਜੇਲ•ਾਂ ਵਿੱਚ ਲਿਆਂਦੇ ਜਾਣਗੇ ਤਾਂ ਜੋ ਏ ਕੈਟੇਗਰੀ ਦੇ ਅਪਰਾਧੀਆਂ ਨੂੰ ਇੱਥੇ ਕੈਦ ਕਰਕੇ ਰੱਖਿਆ ਜਾ ਸਕੇ। ਸ. ਰੰਧਾਵਾ ਨੇ ਦੱਸਿਆ ਕਿ ਗੈਂਗਸਟਰਾਂ ਨੂੰ ਨਿਯਮਿਤ ਤੌਰ ‘ਤੇ ਇਕ ਤੋਂ ਦੂਜੀ ਜੇਲ ਵਿਚ ਬਦਲਿਆ ਜਾਵੇਗਾ ਤਾਂ ਜੋ ਉਨ•ਾਂ ਦੀ ਪੱਕੀ ਠਹਿਰ ਤੋੜੀ ਜਾ ਸਕੀ ਜਿਸ ਨਾਲ ਉਹ ਨਾਪਾਕ ਗਠਜੋੜ ਨਾ ਬਣਾ ਸਕਣ।
ਸ. ਰੰਧਾਵਾ ਨੇ ਸਾਰੇ ਮਹੱਤਵਪੂਰਨ ਵਿਭਾਗਾਂ ਵਿੱਚੋਂ ਜੇਲ ਵਿਭਾਗ ਨੂੰ ਦੱਸਦਿਆਂ ਵਿਭਾਗ ਦੇ ਕਰਮਚਾਰੀਆਂ ਦੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਇਕ ਪਾਸੇ ਪਦਉੱਨਤੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਇਕ ਮਹੀਨੇ ਵਿੱਚ 210 ਜੇਲ ਵਾਰਡਨ ਤੇ 57 ਮੈਟਰਨਸ ਭਰਤੀ ਕੀਤੇ ਜਾਣਗੇ। ਉਨ•ਾਂ ਇਹ ਵੀ ਫੈਸਲਾ ਕੀਤਾ ਕਿ 25 ਸਾਲ ਸੇਵਾਵਾਂ ਨਿਭਾਉਣ ਵਾਲੇ ਜੇਲ ਕਰਮਚਾਰੀਆਂ ਅਤੇ ਸੇਵਾ ਮੁਕਤੀ ਵਿੱਚ ਇਕ ਸਾਲ ਜਾਂ ਇਸ ਤੋਂ ਘੱਟ ਸਮੇਂ ਦੀ ਸੇਵਾ ਰਹਿਣ ਵਾਲੇ ਯੋਗ ਕਰਮਚਾਰੀਆਂ ਨੂੰ ਇਕ ਅਹੁਦੇ ਦੀ ਤਰੱਕੀ ਦਿੱਤੀ ਜਾਵੇ। ਉਨ•ਾਂ ਜੇਲ ਦੇ ਸਟਾਫ਼ ਨੂੰ ਇਨਾਮ ਦੇਣ ਬਾਰੇ ਵੀ ਦੱਸਿਆ ਅਤੇ ਕਿਹਾ ਕਿ ਇਹ ਉਨ•ਾਂ ਸਾਰੇ ਸਾਥੀਆਂ ਲਈ ਲਾਭਕਾਰੀ ਸਿੱਧ ਹੋਵੇਗੀ ਜੋ ਆਪਣੀ ਪੜ•ਾਈ ਜਾਰੀ ਰੱਖਣਾ ਚਾਹੁੰਦੇ ਹਨ। ਜੇਲ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੁਹਾਲੀ ਵਿੱਚ ਚੱਪੜਚਿੜੀ ਨੇੜੇ ਜੇਲ ਵਿਭਾਗ ਦਾ ਹੈਡਕੁਆਟਰ ਬਣਾਉਣ ਲਈ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਿਹਾ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ ਨੇ ਜੇਲ ਮੰਤਰੀ ਦਾ ਧੰਨਵਾਦ ਕਰਦਿਆਂ ਇਹ ਭਰੋਸਾ ਦਿਵਾਇਆ ਕਿ ਜੇਲ•ਾਂ ਦੇ ਸੁਧਾਰ ਅਤੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਜੇਲ ਸੁਪਰਡੈਂਟਾਂ ਨੂੰ ਪ੍ਰੇਰਦਿਆਂ ਕਿਹਾ ਕਿ ਉਹ ਕੈਦੀਆਂ ਨੂੰ ਸੁਧਾਰਨ ਲਈ ਉਨ•ਾਂ ਦੀ ਪੜ•ਾਈ ਅਤੇ ਹੁਨਰ ਵਿਕਾਸ ਦੇ ਕੰਮਾਂ ਦਾ ਪ੍ਰਬੰਧ ਕਰਨ।
ਇਸ ਮੌਕੇ ਏ.ਡੀ.ਜੀ.ਪੀ. (ਜੇਲ•ਾਂ) ਸ੍ਰੀ ਰੋਹਿਤ ਚੌਧਰੀ ਨੇ ਦੱਸਿਆ ਕਿ ਜੇਲ•ਾਂ ਵਿੱਚ ਨਿਗਰਾਨੀ ਨੂੰੰ ਵਧਾਉਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ•ਾਂ ਜੇਲ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ•ਾਂ ਅਹੁਦਾ ਸੰਭਾਲਣ ਤੋਂ ਬਾਅਦ ਖੁਦ ਜੇਲ•ਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਅਤੇ ਕੈਦੀਆਂ ਨੂੰ ਮੁਹੱਈਆ ਸਹੂਲਤਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਜੇਲ ਮੰਤਰੀ ਸ. ਰੰਧਾਵਾ ਨੇ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਜੇਲ ਵਿਭਾਗ ਦੇ 11 ਅਧਿਕਾਰੀਆਂ/ਕਰਮਚਾਰੀਆਂ ਪ੍ਰਸੰਸਾ ਪੱਤਰ ਵੀ ਸੌਂਪੇ। ਮੀਟਿੰਗ ਵਿੱਚ ਆਈ.ਜੀ. (ਜੇਲ•ਾਂ) ਸ੍ਰੀ ਆਰ.ਕੇ. ਅਰੋੜਾ, ਡੀ.ਆਈ.ਜੀ. (ਜੇਲ•ਾਂ) ਸ੍ਰੀ ਲਖਵਿੰਦਰ ਸਿੰਘ ਜਾਖੜ ਸਮੇਤ ਸਮੂਹ ਜੇਲ ਸੁਪਰਡੈਂਟਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…