Share on Facebook Share on Twitter Share on Google+ Share on Pinterest Share on Linkedin ਅੰਮ੍ਰਿਤਸਰ ਤੋਂ 521 ਗਰਾਮ ਹੈਰੋਇਨ ਤਿੰਨ ਨਸ਼ਾ ਤਸਕਰ ਅਸਲੇ ਸਣੇ ਗ੍ਰਿਫ਼ਤਾਰ, ਮੁਹਾਲੀ ’ਚ ਕੇਸ ਦਰਜ ਮੁੱਢਲੀ ਜਾਂਚ ਵਿੱਚ ਮੁਲਜ਼ਮਾਂ ਦੇ ਯੂਰਪ ਤੇ ਪਾਕਿ ਆਧਾਰਿਤ ਤਸਕਰਾਂ ਨਾਲ ਸਬੰਧਾਂ ਦਾ ਖ਼ੁਲਾਸਾ ਹੋਇਆ: ਡੀਜੀਪੀ ਪੁਲੀਸ ਦਾ ਦਾਅਵਾ: ਜਾਂਚ ਦੌਰਾਨ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਨਬਜ਼-ਏ-ਪੰਜਾਬ, ਮੁਹਾਲੀ, 28 ਮਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਦੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਿੰਦਰਜੀਤ ਸਿੰਘ ਵਾਸੀ ਪਿੰਡ ਬੱਦੋਵਾਲ (ਗੁਰਦਾਸਪੁਰ), ਲਵਜੀਤ ਸਿੰਘ ਉਰਫ਼ ਰਾਜਾ ਅਤੇ ਪੀਟਰ ਵਾਸੀ ਧਰਮਕੋਟ ਰੰਧਾਵਾ (ਗੁਰਦਾਸਪੁਰ) ਵਜੋਂ ਹੋਈ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਦੇਰ ਸ਼ਾਮ ਡੀਜੀਪੀ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ 521 ਗਰਾਮ ਹੈਰੋਇਨ ਅਤੇ ਸੱਤ ਮੈਗਜ਼ੀਨ ਅਤੇ 55 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਅਤਿ-ਆਧੁਨਿਕ .30 ਬੋਰ ਪੀਐਕਸ-5 ਸਟੌਰਮ ਪਿਸਤੌਲ ਬਰਾਮਦ ਕੀਤੇ ਹਨ। ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੇ ਦੋ ਮੋਟਰ ਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰਦੇ ਸਨ। ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਸਥਿਤ ਏਐਨਟੀਐਫ਼ ਥਾਣੇ ਵਿੱਚ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਅਤੇ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਏਐਨਟੀਐਫ਼ ਦੀ ਟੀਮ ਇਸ ਪੂਰੇ ਨੈੱਟਵਰਕ ਦੇ ਖ਼ਾਤਮੇ ਅਗਲੇ-ਪਿਛਲੇ ਸਬੰਧਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਏਐਨਟੀਐਫ਼ ਦੇ ਏਡੀਜੀਪੀ ਨਿਲੱਭ ਕਿਸ਼ੋਰ ਨੇ ਕਿਹਾ ਕਿ ਏਐਨਟੀਐਫ਼ ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦੋਂ ਪਾਰ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਠੋਸ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ ’ਤੇ ਫੌਰੀ ਕਾਰਵਾਈ ਕਰਦਿਆਂ ਏਐਨਟੀਐਫ਼ ਬਾਰਡਰ ਰੇਂਜ ਅੰਮ੍ਰਿਤਸਰ ਦੇ ਐਸਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲੀਸ ਟੀਮਾਂ ਨੇ ਖੁਫ਼ੀਆ ਅਪਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਅਟਾਰੀ ਰੋਡ ਉੱਤੇ ਸ਼ੰਕਰ ਢਾਬੇ ਨੇੜਿਓਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ