Share on Facebook Share on Twitter Share on Google+ Share on Pinterest Share on Linkedin ਮਿਸ਼ਨ-2017: ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਲਈ 54 ਗਿਣਤੀ ਕੇਂਦਰ ਸਥਾਪਿਤ ਪੰਜਾਬ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ: ਵੀ ਕੇ ਸਿੰਘ 14 ਹਜ਼ਾਰ ਤੋਂ ਵੱਧ ਮੁਲਾਜ਼ਮ ਨੇਪਰੇ ਚਾੜ੍ਹਨਗੇ ਵੋਟਾਂ ਦੀ ਗਿਣਤੀ ਦਾ ਕਾਰਜ, ਸਖ਼ਤ ਸੁਰੱਖਿਆ ਇੰਤਜ਼ਾਮ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਦੀ 15ਵੀਂ ਵਿਧਾਨ ਸਭਾ ਦੇ ਗਠਨ ਸਬੰਧੀ ਬੀਤੀ 4 ਫਰਵਰੀ 2017 ਨੂੰ ਹੋਈਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਵੀ ਕੇ ਸਿੰਘ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆ ਵਿੱਚ ਹੋਈ ਵੋਟਿੰਗ ਦੀ ਗਿਣਤੀ ਦਾ ਕੰਮ ਰਾਜ ਦੇ 27 ਸਥਾਨਾਂ ਤੇ ਸਥਾਪਿਤ ਕੀਤੇ ਗਏ 54 ਕੇਂਦਰਾਂ ’ਤੇ ਹੋਵੇਗਾ ਅਤੇ ਇਸ ਕਾਰਜ ਵਿੱਚ 14 ਹਜ਼ਾਰ ਤੋਂ ਵੱਧ ਮੁਲਾਜ਼ਮ ਡਿਊਟੀ ਨਿਭਾਉਣਗੇ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸਥਿਤ ਜ਼ਿਲ੍ਹਾ ਚੋਣ ਦਫ਼ਤਰਾਂ ਸਮੇਤ ਅਹਿਮ ਜਨਤਕ ਥਾਵਾਂ ਅਤੇ ਮਾਲਜ਼ ਵਿੱਚ ਚੋਣ ਨਤੀਜੇ ਲਾਈਵ ਦਿਖਾਉਣ ਲਈ ਟੀ ਵੀ ਸਕ੍ਰੀਨਾਂ ਲਗਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਗਿਣਤੀ ਦੇ ਕਾਰਜ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਹਿਤ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰਾਂ ਦੇ ਨਜਦੀਕ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਆਉਣ ਦੀ ਆਗਿਆ ਨਹੀਂ ਹੋਵੇਗੀ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਗਿਣਤੀ ਕੇਂਦਰ ਵਿੱਚ ਸਿਰਫ਼ ਅਬਜਰਵਰ ਨੂੰ ਹੀ ਮੁਬਾਇਲ ਫੋਨ ਲਿਜਾਉਣ ਦੀ ਆਗਿਆ ਹੋਵੇਗੀ। ਉਸ ਤੋਂ ਗਿਣਤੀ ਅਮਲ ਵਿੱਚ ਸ਼ਾਮਲ ਕੋਈ ਵੀ ਅਧਿਕਾਰੀ /ਕਰਮਚਾਰੀ/ ਉਮੀਦਵਾਰ/ ਕਾਊਟਿੰਗ ਏਜੇਂਟ ਅਤੇ ਸੁਰੱਖਿਆਂ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਮੁਬਾਇਲ ਲਿਜਾਉਣ ਦੀ ਆਗਿਆ ਨਹੀਂ ਹੋਵੇਗੀ। ਸ਼੍ਰੀ ਵੀ ਕੇ ਸਿੰਘ ਨੇ ਦੱਸਿਆ ਕਿ ਚੋਣ ਨਤੀਜੇ ਚੋਣ ਕਮਿਸ਼ਨ ਦੀ ਵੈਬਸਾਈਟ ਤੇ ਵੀ ਨਾਲ ਦੀ ਨਾਲ ਅਪਡੇਂਟ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ