Share on Facebook Share on Twitter Share on Google+ Share on Pinterest Share on Linkedin ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ, ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ ਮੁਹਾਲੀ ਇੰਸਟੀਚਿਊਟ ਨੇ 56.64 ਫੀਸਦੀ ਸਫਲਤਾ ਦਰ ਨਾਲ ਸਥਾਪਿਤ ਕੀਤਾ ਇੱਕ ਹੋਰ ਮੀਲ ਪੱਥਰ ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫ਼ਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ ਨੇ ਕੀਤਾ। ਇਨ੍ਹਾਂ ਛੇ ਕੈਡਿਟਾਂ ਤਿੰਨ ਮੁਹਾਲੀ ਨਾਲ ਸਬੰਧਤ ਹਨ। ਜਿਨ੍ਹਾਂ ਵਿੱਚ ਅਮਰਿੰਦਰ ਸਿੰਘ, ਅਭੈ ਪ੍ਰਤਾਪ ਸਿੰਘ ਅਤੇ ਅਦਿੱਤਿਆ ਸ਼ਰਮਾ ਸ਼ਾਮਲ ਹਨ ਜਦੋਂਕਿ ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਦਿੱਤਿਆ ਬਰਮੀ (ਹੁਸ਼ਿਆਰਪੁਰ) ਅਤੇ ਤੁਸ਼ਾਂਤ (ਪਠਾਨਕੋਟ) ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਹੋਣਹਾਰ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਸਫਲ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮੁਹਾਲੀ ਇੰਸਟੀਚਿਊਟ ਦੇ 50 ਕੈਡਿਟ ਕਮਿਸ਼ਨਡ ਅਫ਼ਸਰ ਬਣੇ ਹਨ। ਇੰਸਟੀਚਿਊਟ ਨੇ 56.64 ਫੀਸਦੀ ਸਫਲਤਾ ਦਰ ਹਾਸਲ ਕਰਕੇ ਇੱਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ। ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਦੱਸਿਆ ਕਿ ਦੋ ਹੋਰ ਕੈਡਿਟਾਂ ਜਸਕੀਰਤ ਸਿੰਘ (ਮੁਹਾਲੀ) ਅਤੇ ਸਕਸ਼ਮ ਗੁਪਤਾ (ਜਲੰਧਰ) ਨੂੰ ਇਸ ਸਾਲ ਮਈ ਵਿੱਚ ਭਾਰਤੀ ਜਲ ਸੈਨਾ ਵਿੱਚ ਸਬ-ਲੈਫ਼ਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ ‘ਨਿਸ਼ਚੈ ਕਰ ਅਪਨੀ ਜੀਤ ਕਰੋਂ’ ਵਾਲੇ ਮੋਟੋ ਉੱਤੇ ਖਰਾ ਉਤਰਨ ਅਤੇ ਦੇਸ਼ ਦੀ ਸੇਵਾ ਪ੍ਰਤੀ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ। ਮੇਜਰ ਜਨਰਲ ਅਜੈ ਐਚ ਚੌਹਾਨ ਨੇ ਦੱਸਿਆ ਕਿ ਇੰਸਟੀਚਿਊਟ ਦੇ 22 ਹੋਰ ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਦੀ ਇੰਟਰਵਿਊ ਵੀ ਪਾਸ ਕੀਤੀ ਹੈ। ਇਸ ਸਾਲ ਅਪਰੈਲ ਵਿੱਚ ਐਨਡੀਏ-152 ਕੋਰਸ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਕੈਡਿਟ ਨਵਜੋਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਹੁਣ ਇਹ 22 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਜਾਂ ਇਸ ਦੇ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਵਿੱਚ ਜਾਣ ਲਈ ਜੁਆਇੰਨ ਲੈਟਰਾਂ ਦੀ ਉਡੀਕ ਕਰ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ