Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 4 ਮੌਤਾਂ, 76 ਹੋਰ ਪਾਜ਼ੇਟਿਵ ਕੇਸ ਮਿਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਕਰੋਨਾ ਮਹਾਮਾਰੀ ਦੇ 76 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 12 ਹਜ਼ਾਰ 598 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 49 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 241 ਮੌਤਾਂ ਹੋ ਚੁੱਕੀਆਂ ਹਨ।
ਡੀਸੀ ਨੇ ਦੱਸਿਆ ਕਿ ਅੱਜ 76 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 56 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 7, ਘੜੂੰਆਂ ਵਿੱਚ 2, ਢਕੋਲੀ ਵਿੱਚ 3, ਬਨੂੜ ਵਿੱਚ 1 ਅਤੇ ਡੇਰਾਬੱਸੀ ਵਿੱਚ ਪੰਜ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 573 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 11 ਹਜ਼ਾਰ 784 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…