ਮੁਹਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ 9 ਮਹੀਨੇ ਦੀ ਬੱਚੀ ਦੀ ਮੌਤ, ਦੋ ਜ਼ਖ਼ਮੀ

ਨਬਜ਼-ਏ-ਪੰਜਾਬ, ਮੁਹਾਲੀ, 30 ਜੂਨ:
ਪਿੰਡ ਸ਼ਾਹੀ ਮਾਜਰਾ ਦੇ ਨਾਲ ਲੱਗਦੇ ਸਨਅਤੀ ਖੇਤਰ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ 9 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਵਿਅਕਤੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਏ ਹਨ। ਘਟਨਾ ਸੋਮਵਾਰ ਸਵੇਰ ਦੀ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਨਅਤੀ ਏਰੀਆ ਫੇਜ਼-5 ਵਿੱਚ ਡੀ-39 ਪਲਾਟ ਵਿੱਚ ਵਰਿੰਦਰ ਨਾਂਅ ਦੇ ਵਿਅਕਤੀ ਨੇ ਡਾਈਆਂ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ। ਉਸ ਦੀ ਰਿਹਾਇਸ਼ ਵੀ ਉੱਥੇ ਹੀ ਹੈ। ਅੱਜ ਸਵੇਰੇ ਇਸ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ 9 ਮਹੀਨੇ ਦੀ ਬੱਚੀ ਦੀ ਬੁਰੀ ਤਰ੍ਹਾਂ ਸੜ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਫੈਕਟਰੀ ਮਾਲਕ ਵਰਿੰਦਰ ਅਤੇ ਇੱਕ ਹੋਰ ਕਰਮਚਾਰੀ ਪਪੀਤਾ ਵੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲੀਸ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਗਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਪਦੀ ਹੈ।

Load More Related Articles
Load More By Nabaz-e-Punjab
Load More In General News

Check Also

ਘਰ ਚਲਾਉਣ ਵਾਲੀਆਂ ਅੌਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਭਗਵੰਤ ਮਾਨ

ਘਰ ਚਲਾਉਣ ਵਾਲੀਆਂ ਅੌਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਭਗਵੰਤ ਮਾਨ ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕਰਨ…