Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 93 ਹੋਰ ਨਵੇਂ ਕੇਸ ਸਾਹਮਣੇ ਆਏ, 4 ਮੌਤਾਂ

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2004 ’ਤੇ ਪੁੱਜੀ, 969 ਐਕਟਿਵ ਕੇਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਰਹੀ ਹੈ। ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 93 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2004 ’ਤੇ ਪਹੁੰਚ ਗਈ ਹੈ। ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 40 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 36 ਦਿਨਾਂ ਵਿੱਚ 1609 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 18 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 969 ਨਵੇਂ ਕੇਸ ਐਕਟਿਵ ਹਨ। ਜਦੋਂਕਿ 9995 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…