Share on Facebook Share on Twitter Share on Google+ Share on Pinterest Share on Linkedin ਮੁਹਾਲੀ ਸ਼ਹਿਰ ਦੇ ਵਿਕਾਸ ਲਈ 100 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਗੁਹਾਰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 22 ਜੁਲਾਈ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸਤ ਹੋ ਰਹੇ ਮੁਹਾਲੀ ਦੇ ਵਿਕਾਸ ਲਈ ਘੱਟੋ-ਘੱਟ 100 ਕਰੋੜ ਦੀ ਗਰਾਂਟ ਦੇਣ ਦੀ ਗੁਹਾਰ ਲਗਾਈ ਹੈ। ਇਨ੍ਹੀਂ ਦਿਨੀਂ 16ਵੇਂ ਵਿੱਤ ਕਮਿਸ਼ਨ ਪੰਜਾਬ ਦੌਰ ’ਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਇੱਥੇ ਕੇਂਦਰ ਅਤੇ ਪੰਜਾਬ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਹੈੱਡ ਕੁਆਰਟਰ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਫਲ ਲਗਾਤਾਰ ਵਧ ਰਿਹਾ ਹੈ। ਲਿਹਾਜ਼ਾ ਬੁਨਿਆਦੀ ਸਹੂਲਤਾਂ ਅਤੇ ਰੱਖ-ਰਖਾਓ ਲਈ ਘੱਟੋ-ਘੱਟ 100 ਕਰੋੜ ਰੁਪਏ ਦਾ ਵਿਸ਼ੇਸ਼ ਪੈਕਟ ਦਿੱਤਾ ਜਾਵੇ। ਡਿਪਟੀ ਮੇਅਰ ਨੇ 16ਵੇਂ ਵਿੱਤ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਮੁਹਾਲੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਲਾਂ ’ਤੇ ਵਸਾਇਆ ਗਿਆ ਹੈ। ਮੁਹਾਲੀ ਨਗਰ ਨਿਗਮ ਨੇ ਪਹਿਲਾਂ ਹੀ ਹੱਦਬੰਦੀ ਵਿੱਚ ਵਾਧਾ ਕਰਨ ਦਾ ਮਤਾ ਪਾਸ ਕੀਤਾ ਹੋਇਆ ਹੈ, ਜਿਸ ਨਾਲ ਬਲੌਂਗੀ ਸਮੇਤ ਇੱਕ ਵੱਡਾ ਹਿੱਸਾ ਨਿਗਮ ਅਧੀਨ ਆਉਣਾ ਹੈ। ਗਮਾਡਾ ਵੱਲੋਂ ਐਰੋਸਿਟੀ, ਆਈਟੀ ਸਿਟੀ ਸਮੇਤ ਪ੍ਰਾਈਵੇਟ ਕਲੋਨਾਈਜ਼ਰਾਂ ਵੱਲੋਂ ਵੱਖ-ਵੱਖ ਸੁਸਾਇਟੀਆਂ ਅਤੇ ਕਲੋਨੀਆਂ ਨੂੰ ਵਿਕਸਤ ਕੀਤਾ ਗਿਆ ਹੈ। ਇਹ ਸਾਰਾ ਖੇਤਰ ਨਿਗਮ ਅਧੀਨ ਆਉਣ ਨਾਲ ਆਬਾਦੀ ਲਗਪਗ 4 ਲੱਖ ਹੋ ਜਾਵੇਗੀ। ਮੁਹਾਲੀ ਸਿੱਖਿਆ, ਆਈਟੀ ਅਤੇ ਮੈਡੀਕਲ ਹਬ ਬਣਦਾ ਜਾ ਰਿਹਾ ਹੈ, ਇੱਥੇ ਗੁਆਂਢੀ ਸੂਬਿਆਂ ਦੇ ਵਿਦਿਆਰਥੀਆਂ ਪੜ੍ਹਾਈ ਅਤੇ ਨੌਕਰੀ ਕਰਨ ਆਉਂਦੇ ਹਨ। ਬੇਦੀ ਨੇ ਕਿਹਾ ਕਿ ਮੁਹਾਲੀ ਵਿੱਚ ਕੌਮਾਂਤਰੀ ਏਅਰਪੋਰਟ ਬਣਿਆ ਹੋਇਆ। ਅਕਸਰ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਵੀਵੀਆਈਪੀਜ਼ ਪੰਜਾਬ, ਹਿਮਾਚਲ ਪ੍ਰਦੇਸ਼ ਜਾਂ ਜੰਮੂ ਅਤੇ ਕਸ਼ਮੀਰ ਵਿੱਚ ਆਉਣ ਸਮੇਂ ਮੁਹਾਲੀ ’ਚੋਂ ਲੰਘਦੇ ਹਨ। ਇਸ ਲਈ ਬੁਨਿਆਦੀ ਢਾਂਚੇ ਨੂੰ ਅਪ-ਟੂ-ਡੇਟ ਰੱਖਣ ਅਤੇ ਇਸ ਦੇ ਰੱਖ-ਰਖਾਓ ਕਰਨ ਲਈ ਵੱਡੇ ਖਰਚੇ ਦੀ ਲੋੜ ਹੈ ਜਦੋਂਕਿ ਨਗਰ ਨਿਗਮ ਕੋਲ ਆਮਦਨ ਦੇ ਸੀਮਤ ਸਾਧਨ ਹਨ। ਡਿਪਟੀ ਮੇਅਰ ਨੇ ਇਸ ਪੱਤਰ ਦਾ ਉਤਾਰਾ ਪ੍ਰਧਾਨ ਮੰਤਰੀ, ਕੇਂਦਰੀ ਵਿੱਤ ਮੰਤਰੀ, ਪੰਜਾਬ ਦੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਵੀ ਭੇਜਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ