Share on Facebook Share on Twitter Share on Google+ Share on Pinterest Share on Linkedin ਅਪੋਲੋ ਡਾਈਨੋਸਟਿਕ ਸੈਂਟਰ ’ਤੇ ਫਾਇਰਿੰਗ ਮਾਮਲੇ ਵਿੱਚ 3 ਬਾਲ ਅਪਰਾਧੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 22 ਜੁਲਾਈ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਅਪੋਲੋ ਡਾਈਨੋਸਟਿਕ ਸੈਂਟਰ ਡੇਰਾਬੱਸੀ ਦੇ ਬਾਹਰ ਹਵਾਈ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਨਾਲ ਸਬੰਧਤ 3 ਬਾਲ ਅਪਰਾਧੀਆਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਬੀਤੀ 20 ਜੁਲਾਈ ਨੂੰ ਦੋ ਵਿਅਕਤੀ ਆਪਣੇ ਮੂੰਹ ਅਤੇ ਸਿਰ ’ਤੇ ਚਿੱਟੇ ਰੰਗ ਦੇ ਪਰਨੇ ਬੰਨ੍ਹ ਕੇ ਅਪੋਲੋ ਡਾਈਨੋਸਟਿਕ ਸੈਂਟਰ ਵਿੱਚ ਦਾਖ਼ਲ ਹੋਏ ਸੀ, ਜਿਨ੍ਹਾਂ ਨੇ ਹਸਪਤਾਲ ਦੀ ਮਹਿਲਾ ਕਰਮਚਾਰੀ ਊਸ਼ਾ ਰਾਣੀ ਨੂੰ ਹਿੰਦੀ ਭਾਸ਼ਾ ਵਿੱਚ ਧਮਕੀ ਭਰਿਆ ਪੱਤਰ ਕਿਹਾ ਗਿਆ। ਜਿਸ ਵਿੱਚ ਕਿਹਾ ਸੀ ਕਿ ਜੇਕਰ ਸੈਂਟਰ ਦੇ ਪ੍ਰਬੰਧਕ ਆਪਣੀ ਸਲਾਮਤੀ ਚਾਹੁੰਦੇ ਹਨ ਤਾਂ ਪਰਚੀ ’ਤੇ ਦਿੱਤੇ ਨੰਬਰ ਉੱਤੇ ਵਟਸਅੱਪ ਕਾਲ ਕਰਨ। ਉਨ੍ਹਾਂ ਇਹ ਵੀ ਧਮਕੀ ਦਿੱਤੀ ਸੀ ਕਿ ਇਸ ਨੂੰ ਮਜ਼ਾਕ ਨਾ ਸਮਝਿਆ ਜਾਵੇ ਕਿਉਂਕਿ ਅੱਜ ਇੱਕ ਗੋਲੀ ਚਲੀ ਹੈ ਅਤੇ ਕੱਲ੍ਹ ਨੂੰ 101 ਗੋਲੀਆ ਚੱਲਣਗੀਆਂ। ਐੱਸਐੱਸਪੀ ਨੇ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਅਤੇ ਸਟਾਫ਼ ਦੇ ਮਨਾਂ ਵਿੱਚ ਦਹਿਸ਼ਤ ਪਾਉਣ ਦੇ ਇਰਾਦੇ ਨਾਲ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਹਵਾਈ ਫਾਇਰ ਵੀ ਕੀਤਾ ਅਤੇ ਇਸ ਮਗਰੋਂ ਤਿੰਨ ਨੌਜਵਾਨ ਇੱਕ ਮੋਟਰ ਸਾਈਕਲ ਉੱਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀਐਨਐਸ ਦੀ ਧਾਰਾ 125, 351(2), 351 (3) ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਮੁਹਾਲੀ ਦੇ ਐਸਪੀ ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਟੈਕਨੀਕਲ ਅਤੇ ਮਨੁੱਖੀ ਸੋਰਸ ਦੀ ਸਹਾਇਤਾ ਨਾਲ 3 ਜੁਵੇਨਾਇਲ ਨੌਜਵਾਨਾਂ (ਨਾਬਾਲਗਾਂ) ਨੂੰ ਕਾਬੂ ਕੀਤਾ ਗਿਆ। ਪੁਲੀਸ ਨੇ ਬਾਲ ਅਪਰਾਧੀਆਂ ਕੋਲੋਂ .32 ਬੋਰ ਦਾ ਇੱਕ ਰਿਵਾਲਵਰ, 2 ਜਿੰਦਾ ਕਾਰਤੂਸ ਅਤੇ ਮੌਕੇ ’ਤੇ ਚੱਲੇ ਕਾਰਤੂਸ ਦੇ ਖੋਲ੍ਹ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਬਾਲ ਅਪਰਾਧੀ ਡੇਰਾਬੱਸੀ ਦੇ ਰਹਿਣ ਵਾਲੇ ਹਨ। ਉਹ ਗੈਂਗਸਟਰ ਕੌਸ਼ਲ ਚੌਧਰੀ ਨਾਲ ਮਿਲ ਕੇ ਕੰਮ ਕਰਦੇ ਸਨ। ਉਨ੍ਹਾਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਅਤੇ ਉਨ੍ਹਾਂ ਦੇ ਗਰੁੱਪ ਦੇ ਕਿਹੜੇ-ਕਿਹੜੇ ਹੋਰ ਮੈਂਬਰ ਇਸ ਵਿੱਚ ਸ਼ਾਮਲ ਹਨ, ਇਸ ਬਾਰੇ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੱਕ ਬਾਲ ਅਪਰਾਧੀ ਵਿਰੁੱਧ ਪਹਿਲਾ ਵੀ ਅਪਰਾਧਿਕ ਪਰਚਾ ਦਰਜ ਹੈ। ਇਸ ਮਾਮਲੇ ਵਿੱਚ ਉਹ ਬਾਲ ਸੁਧਾਰ ਘਰ, ਹੁਸ਼ਿਆਰਪੁਰ ਵਿੱਚ ਰਹਿ ਕੇ ਆਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ