Share on Facebook Share on Twitter Share on Google+ Share on Pinterest Share on Linkedin ਪਿੰਡ ਕੁੰਭੜਾ ਵਿੱਚ ਡਾਇਰੀਆਂ ਫੈਲਿਆ, ਹੈਜ਼ੇ ਦੇ 2 ਤੇ ਡਾਇਰੀਆਂ ਦੇ 20 ਕੇਸ ਸਾਹਮਣੇ ਆਏ, 5 ਦਾਖ਼ਲ ਡੀਸੀ ਆਸ਼ਿਕਾ ਜੈਨ ਨੇ ਪਿੰਡ ਕੁੰਭੜਾ ਦੇ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਲਿਆ ਜਾਇਜ਼ਾ ਪੇਚਸ਼ ਤੇ ਹੈਜ਼ੇ ਤੋਂ ਬਚਾਅ ਲਈ ਲੋਕ ਉਬਾਲ ਕੇ ਜਾਂ ਕਲੋਰੀਨੇਟਡ ਪਾਣੀ ਦੀ ਵਰਤੋਂ ਕਰਨ: ਆਸ਼ਿਕਾ ਜੈਨ ਮੁਹਾਲੀ ਨਗਰ ਨਿਗਮ ਤੇ ਜਲ ਸਪਲਾਈ ਵਿਭਾਗ ਨੂੰ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਨਬਜ਼-ਏ-ਪੰਜਾਬ, ਮੁਹਾਲੀ, 23 ਜੁਲਾਈ: ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ ਹੈਜ਼ਾ ਅਤੇ ਪੇਚਸ਼ ਫ਼ੈਲ ਗਿਆ ਹੈ। ਸਿਹਤ ਵਿਭਾਗ ਦੇ ਸਰਵੇ ਮੁਤਾਬਕ ਇਕੱਲੇ ਕੁੰਭੜਾ ਵਿੱਚ ਹੈਜ਼ੇ ਦੇ ਦੋ ਅਤੇ ਪੇਚਸ਼ ਦੇ 20 ਕੇਸ ਸਾਹਮਣੇ ਆਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪਿੰਡ ਕੁੰਭੜਾ ਦੇ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨਾਲ ਨਗਰ ਨਿਗਮ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹੈਜ਼ੇ ਦੇ ਦੋ ਸਮੇਤ ਪੇਚਸ਼ ਦੇ 20 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ ਹੈਜ਼ੇ ਦੇ ਦੋ ਅਤੇ ਪੇਚਸ਼ ਦੇ ਪੰਜ ਮਰੀਜ਼ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਜਦੋਂਕਿ ਬਾਕੀਆਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਹੈ। ਡੀਸੀ ਆਸ਼ਿਕਾ ਜੈਨ ਨੇ ਪੇਚਸ਼ ਅਤੇ ਹੈਜ਼ੇ ਦੇ ਮੱਦੇਨਜ਼ਰ ਲੋਕਾਂ ਨੂੰ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧਿਆ ਪਾਣੀ ਹੀ ਵਰਤੋਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਆਮ ਨਾਗਰਿਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਡੀਸੀ ਨੇ ਮੁਹਾਲੀ ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਦੋਂ ਤੱਕ ਰੀ-ਸੈਂਪਲਿੰਗ ਨਹੀਂ ਹੋ ਜਾਂਦੀ, ਉਦੋਂ ਤੱਕ ਲੋਕਾਂ ਨੂੰ ਟੈਂਕਰ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ। ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਡੀਸੀ ਨੂੰ ਦੱਸਿਆ ਕਿ ਕੁੰਭੜਾ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੇ ਜ਼ਮੀਨਦੋਜ਼ ਪਾਣੀ ਦੀਆਂ ਟੈਂਕੀਆਂ ਬਣਾਈਆਂ ਹੋਈਆ ਹਨ, ਜਿਨ੍ਹਾਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਜ਼ਮੀਨਦੋਜ਼ ਟੈਂਕੀਆਂ ਦੀ ਸਫ਼ਾਈ ਕਰਵਾਉਣ ਲਈ ਵੀ ਕਿਹਾ। ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਫਿਲਹਾਲ ਜ਼ਿਲ੍ਹੇ ਵਿੱਚ ਹੈਜ਼ੇ ਅਤੇ ਪੇਚਸ਼ ਕਾਬੂ ਹੇਠ ਹੈ ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਪੀਣ ਵਾਲੇ ਪਾਣੀ ਦੇ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਬਰਸਾਤ ਦੇ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਵਰਤਿਆ ਜਾਵੇ। ਡੀਸੀ ਨੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ-ਜਿੱਥੇ ਪੇਚਸ਼ ਅਤੇ ਹੈਜ਼ੇ ਦੇ ਕੇਸ ਸਾਹਮਣੇ ਆ ਰਹੇ ਹਨ, ਉੱਥੇ ਪਾਣੀ ਦੀ ਸਪਲਾਈ ਬੰਦ ਕਰਕੇ ਟੈਂਕਰਾਂ ਨਾਲ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਐੱਸਡੀਐਮ ਦੀਪਾਂਕਰ ਗਰਗ, ਸਿਵਲ ਸਰਜਨ ਦਵਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਨਰੇਸ਼ ਬੱਤਾ, ਐਕਸੀਅਨ ਰਮਨਦੀਪ ਸਿੰਘ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੁਭਾਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੈਡੀਕਲ ਅਫ਼ਸਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ