Share on Facebook Share on Twitter Share on Google+ Share on Pinterest Share on Linkedin ਆਮਦਨ ਤੋਂ ਵੱਧ ਜਾਇਦਾਦ ਕੇਸ: ਵਿਜੀਲੈਂਸ ਵੱਲੋਂ ਈਓ ਦਾ ਬੇਟਾ ਵਿਕਾਸ ਵਰਮਾ ਗ੍ਰਿਫ਼ਤਾਰ ਮੁਹਾਲੀ ਅਦਾਲਤ ਨੇ ਮੁਲਜ਼ਮ ਨੌਜਵਾਨ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਈਓ ਗਿਰੀਸ਼ ਵਰਮਾ ਤੇ ਉਸ ਦੇ ਤਿੰਨ ਸਾਥੀਆਂ ਨੂੰ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਬਰਖ਼ਾਸਤ ਕਾਰਜਸਾਧਕ ਅਫ਼ਸਰ (ਈਓ) ਗਿਰੀਸ਼ ਵਰਮਾ ਦੇ ਬੇਟੇ ਵਿਕਾਸ ਵਰਮਾ ਨੂੰ ਵੀ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਈਓ ਗਿਰੀਸ਼ ਵਰਮਾ ਸਮੇਤ ਹੋਰਨਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਕੀਤਾ ਦਰਜ ਸੀ। ਕੇਸ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਨੇ ਈਓ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪ੍ਰੰਤੂ ਉਸ ਦਾ ਬੇਟਾ ਰੂਪੋਸ਼ ਹੋ ਗਿਆ ਸੀ। ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਪਹਿਲਾਂ ਹੀ ਖ਼ਾਰਜ ਕਰ ਚੁੱਕਾ ਹੈ। ਉਪਰੰਤ ਮੁਹਾਲੀ ਅਦਾਲਤ ਨੇ ਵਿਕਾਸ ਵਰਮਾ ਨੂੰ ਭਗੌੜਾ ਐਲਾਨਿਆ ਗਿਆ ਸੀ। ਵਿਜੀਲੈਂਸ ਹੱਥੋਂ ਗ੍ਰਿਫ਼ਤਾਰੀ ਦੇ ਡਰੋਂ ਮੁਲਜ਼ਮ ਅਧਿਕਾਰੀ ਦੇ ਬੇਟੇ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਜਿੱਥੋਂ ਗ੍ਰਿਫ਼ਤਾਰੀ ਨੇ ਉਸ ਦੀ ਗ੍ਰਿਫ਼ਤਾਰੀ ਪਾ ਕੇ ਮੁਲਜ਼ਮ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲੈ ਲਿਆ ਹੈ। ਇਸ ਮਾਮਲੇ ਵਿੱਚ ਵਿਕਾਸ ਦੇ ਪਿਤਾ ਦੇ ਤਿੰਨ ਸਾਥੀਆਂ ਸੰਜੀਵ ਕੁਮਾਰ ਵਾਸੀ ਖਰੜ, ਪਵਨ ਸ਼ਰਮਾ ਵਾਸੀ ਪੰਚਕੂਲਾ ਕਲੋਨਾਈਜ਼ਰ ਅਤੇ ਸਾਬਕਾ ਕੌਂਸਲਰ ਗੌਰਵ ਗੁਪਤਾ ਕੁਰਾਲੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਈਓ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ਉੱਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖ਼ਰੀਦੀਆਂ ਸਨ। ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਸ਼ਹਿਰਾਂ ਵਿੱਚ ਈਓ ਦੇ ਅਹੁਦੇ ’ਤੇ ਰਹਿ ਚੁੱਕਾ ਹੈ ਅਤੇ ਬਿਲਡਰਾਂ/ਡਿਵੈਲਪਰਾਂ ਨੂੰ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ ਅਤੇ ਇਸ ਦੇ ਬਦਲੇ ਉਸ ਨੇ ਉਕਤ ਬਿਲਡਰਾਂ ਦੇ ਖਾਤਿਆਂ ਤੋਂ ‘ਅਨਸੈਕਿਉਰਡ ਲੋਨ’ ਵਜੋਂ ਅਪਣੀ ਪਤਨੀ ਅਤੇ ਪੁੱਤਰ ਦੇ ਨਾਂ ’ਤੇ ਬੈਂਕ ਐਂਟਰੀਆਂ ਘੁਮਾ ਕੇ ਕਾਫ਼ੀ ਨਾਜਾਇਜ਼ ਪੈਸਾ ਜੁਟਾਇਆ ਹੈ। ਇਸ ਪੈਸੇ ਨਾਲ ਜਾਇਦਾਦਾਂ ਦੀ ਖ਼ਰੀਦ ਕੀਤੀ ਗਈ ਸੀ। ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਨ੍ਹਾਂ ਨਾਜਾਇਜ਼ ਪੈਸਿਆਂ ਨਾਲ ਖ਼ਰੀਦੀਆਂ ਜਾਇਦਾਦਾਂ ਤੋਂ ਜੁਟਾਏ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਜਾਇਜ਼ ਸਰੋਤ ਨਹੀਂ ਸੀ। ਵਿਜੀਲੈਂਸ ਅਨੁਸਾਰ ਵਿਕਾਸ ਵਰਮਾ ਸਾਲ 2019-20 ਵਿੱਚ ਰੀਅਲ ਅਸਟੇਟ ਫ਼ਰਮਾਂ -‘ਬਾਲਾਜੀ ਇੰਫਰਾ ਬਿਲਡਟੈਕ’ ਅਤੇ ‘ਬਾਲਾਜੀ ਡਿਵੈਲਪਰ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਨੂੰ ਲਾਂਡਰਿੰਗ ਕਰਕੇ ਅਤੇ ਗੈਰ-ਸੁਰੱਖਿਅਤ ਕਰਜ਼ਿਆਂ ਵਜੋਂ ਬੈਂਕ ਐਂਟਰੀਆਂ ਘੁਮਾ ਕੇ ਇਸ ਨੂੰ ਜਾਇਜ਼ ਪੈਸੇ ਵਜੋਂ ਬਦਲ ਦਿੰਦਾ ਸੀ। ਵਿਕਾਸ ਵਰਮਾ ਦੇ ਭਾਈਵਾਲ ਸੰਜੀਵ ਕੁਮਾਰ, ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ ਸਾਰੇ ਵਾਸੀ ਕੁਰਾਲੀ, ਪਲਾਟਾਂ ਦੀ ਵਿਕਰੀ ਅਤੇ ਰਿਹਾਇਸ਼ੀ ਕਲੋਨੀਆਂ ਨੂੰ ਗੈਰਵਾਜਬ ਢੰਗ ਰੈਗੂਲਰ ਬਣਾਉਣ ਲਈ ਪੁਰਾਣੇ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਮੁਲਜ਼ਮ ਗੌਰਵ ਗੁਪਤਾ ਇਨ੍ਹਾਂ ਫ਼ਰਮਾਂ ਦਾ ਸੰਸਥਾਪਕ ਅਤੇ ਬਾਲਾਜੀ ਇੰਫਰਾ ਬਿਲਡਟੈਕ ਵਿੱਚ 80 ਫੀਸਦੀ ਹਿੱਸਾ ਰੱਖਣ ਵਾਲਾ ਪ੍ਰਮੁੱਖ ਭਾਈਵਾਲ ਸੀ, ਜਿਸ ਨੇ ਖਰੜ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਖ਼ਰੀਦਣ ਲਈ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਆਪਣੇ ਸ਼ੇਅਰਾਂ ਵਜੋਂ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ। ਫਿਰ ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ’ਤੇ ਰਿਹਾਇਸ਼ੀ ਕਲੋਨੀ ਨਿਯਮਤ ਕਰਵਾਈ ਗਈ। ਉਪਰੰਤ ਉਸ ਦਾ 15 ਫੀਸਦੀ ਹਿੱਸਾ ਵਿਕਾਸ ਵਰਮਾ ਨੂੰ ਟਰਾਂਸਫ਼ਰ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ