Share on Facebook Share on Twitter Share on Google+ Share on Pinterest Share on Linkedin ਭਗਤ ਆਸਾ ਰਾਮ ਬੈਦਵਾਨ ਦੀ ਯਾਦਗਾਰੀ ਇਮਾਰਤ ਦਾ ਲੈਂਟਰ ਪਾਇਆ ਨਬਜ਼-ਏ-ਪੰਜਾਬ, ਮੁਹਾਲੀ, 24 ਜੁਲਾਈ: ਪੁਆਧ ਖੇਤਰ ਦੀ ਮਹਾਨ ਸ਼ਖ਼ਸੀਅਤ ਅਤੇ ਅਖਾੜਾ ਪ੍ਰੰਪਰਾ ਦੇ ਮੋਢੀ ਭਗਤ ਆਸਾ ਰਾਮ ਬੈਦਵਾਨ ਦੀ ਸਥਾਨਕ ਸੈਕਟਰ-77 (ਪਿੰਡ ਸੋਹਾਣਾ) ਵਿਖੇ ਸਥਿਤ ਯਾਦਗਾਰ ਦੀ ਇਮਾਰਤ ’ਤੇ ਅੱਜ ਲੈਂਟਰ ਪਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਯਾਦਗਾਰ ਵਾਲੀ ਇਮਾਰਤ ਜਗ੍ਹਾ ਪੱਖੋਂ ਛੋਟੀ ਹੋਣ ਕਾਰਨ ਸੰਗਤ ਨੂੰ ਮੱਥਾ ਟੇਕਣ ਅਤੇ ਬੈਠਣ ਵਿੱਚ ਮੁਸ਼ਕਲ ਪੇਸ਼ ਆਉਂਦੀ ਸੀ। ਅੱਜ ਲੈਂਟਰ ਪਾਉਣ ਦੇ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ ਅਤੇ ਭਗਤ ਜੀ ਸਮਾਧ ਅੱਗੇ ਸਾਰੇ ਸੇਵਾਦਾਰ ਨਤਮਸਤਕ ਹੋਏ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਯਾਦਗਾਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ, ਸਰਪੰਚ ਗੁਰਦੀਪ ਸਿੰਘ ਗਾਗਾ, ਗੁਰਦੀਪ ਸਿੰਘ ਘੋਲਾ, ਮਨਜੀਤ ਸਿੰਘ ਪੱਪੀ, ਨੰਬਰਦਾਰ ਹਰਮਨਜੀਤ ਸਿੰਘ ਕਾਲਾ, ਕੁਲਦੀਪ ਸਿੰਘ, ਨਿੰਦਰ ਸਿੰਘ, ਗੁਰਮੀਤ ਸਿੰਘ ਬੱਲੋਪੁਰ, ਗੁਰਦੁਆਰਾ ਸਿੰਘ ਸ਼ਹੀਦ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ