ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ ਨੇ ਸਰਕਾਰੀ ਸਕੂਲ ਰਾਏਪੁਰ ਕਲਾਂ ਵਿੱਚ ਪੌਦੇ ਲਾਏ

ਨਬਜ਼-ਏ-ਪੰਜਾਬ, ਮੁਹਾਲੀ, 24 ਜੁਲਾਈ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ ਦੀ ਅਗਵਾਈ ਹੇਠ ਮਿਸ਼ਨ ਭਗਤ ਪੂਰਨ ਸਿੰਘ ਹਰਿਆਵਲ ਲਹਿਰ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਏਪੁਰ ਕਲਾਂ ਵਿਖੇ ਇੱਕ ਤ੍ਰਿਵੈਣੀ ਬੋਹੜ, ਪਿੱਪਲ ਅਤੇ ਨਿੰਮ ਦੇ ਬੂਟੇ ਸਮੇਤ ਵੱਖ-ਵੱਖ ਤਰ੍ਹਾਂ ਫਲਦਾਰ ਅਤੇ ਛਾਂਦਾਰ ਦਰਜਨਾਂ ਪੌਦੇ ਲਗਾਏ। ਸੰਸਥਾ ਦੇ ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ ਨੇ ਦੱਸਿਆ ਇਹ ਸਾਰੇ ਪੌਦੇ ਸੁਸਾਇਟੀ ਮੈਂਬਰਾਂ ਅਤੇ ਸਟਾਫ਼ ਵੱਲੋਂ ਆਪਣੀ ਦੇਖਰੇਖ ਵਿੱਚ ਸਕੂਲ ਦੇ ਗਰਾਉਂਡ ਵਿੱਚ ਵਿਦਿਆਰਥੀਆਂ ਦੇ ਹੱਥੋਂ ਲਗਵਾਏ ਗਏ।
ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ ਅਤੇ ਜਨਰਲ ਸਕੱਤਰ ਹਰਦੇਵ ਸਿੰਘ ਕਲੇਰ ਨੇ ਦੱਸਿਆ ਕਿ ਉਨ੍ਹਾਂ ਸੰਸਥਾ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਮਿਸ਼ਨ ਭਗਤ ਪੂਰਨ ਸਿੰਘ ਹਰਿਆਵਲ ਲਹਿਰ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਜਿੱਥੇ ਸਕੂਲਾਂ, ਪਾਰਕਾਂ ਸਮੇਤ ਹੋਰ ਖਾਲੀ ਥਾਵਾਂ ’ਤੇ ਬੂਟੇ ਲਗਾਏ ਜਾ ਰਹੇ ਹਨ, ਉੱਥੇ ਸੁਸਾਇਟੀ ਮੈਂਬਰਾਂ ਵੱਲੋਂ ਸਮੇਂ ਸਮੇਂ ਸਿਰ ਇਨ੍ਹਾਂ ਬੂਟਿਆਂ ਦੇਖਭਾਲ ਲਈ ਗੇੜਾ ਲਗਾਇਆ ਜਾਵੇਗਾ ਅਤੇ ਪੌਦਿਆਂ ਨੂੰ ਪਾਣੀ ਦੇਣ ਸਮੇਤ ਗੋਡੀ ਕੀਤੀ ਜਾਵੇਗੀ।
ਸਕੂਲ ਇੰਚਾਰਜ ਅਮਨਦੀਪ ਕੌਰ ਨੇ ਭਰੋਸਾ ਦਿੱਤਾ ਕਿ ਸਕੂਲ ਵਿੱਚ ਲਗਾਏ ਸਾਰੇ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਮੌਕੇ ਸੁਸਾਇਟੀ ਮੈਂਬਰ ਸੁਰਿੰਦਰ ਸਿੰਘ, ਨਛੱਤਰ ਸਿੰਘ ਖ਼ਿਆਲਾ, ਬਲਵੀਰ ਸਿੰਘ, ਬੀਬੀ ਅਮਰਜੀਤ ਕੌਰ ਸਮੇਤ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…