Share on Facebook Share on Twitter Share on Google+ Share on Pinterest Share on Linkedin ਗੌਰਮਿੰਟ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਦੀ ਚੋਣ ਨਬਜ਼-ਏ-ਪੰਜਾਬ, ਮੁਹਾਲੀ, 25 ਜੁਲਾਈ: ਪੰਜਾਬ ਦੇ ਹੋਮਿਓਪੈਥਿਕ ਵਿਭਾਗ ਦੇ ਸਮੂਹ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਅਤੇ ਹੋਮਿਓਪੈਥਿਕ ਮੈਡੀਕਲ ਅਫ਼ਸਰਾਂ ਦੀ ਸਾਂਝੀ ਮੀਟਿੰਗ ਵਿੱਚ ਗੌਰਮਿੰਟ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਦੀ ਚੋਣ ਕੀਤੀ ਗਈ। ਇਸ ਚੋਣ ਪ੍ਰਕਿਰਿਆ ਨੂੰ ਆਨਲਾਈਨ ਵਿਧੀ ਰਾਹੀਂ ਨੇਪਰੇ ਚਾੜ੍ਹਿਆ ਗਿਆ। ਹੋਮਿਓਪੈਥਿਕ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਬਲਿਹਾਰ ਸਿੰਘ ਨੇ ਚੋਣ ਆਬਜ਼ਰਵਰ ਦੀ ਭੂਮਿਕਾ ਨਿਭਾਈ ਅਤੇ ਨਤੀਜਿਆਂ ਦਾ ਐਲਾਨ ਕੀਤਾ। ਪ੍ਰੈਸ ਸਕੱਤਰ ਡਾ. ਗਗਨਦੀਪ ਕੌਰ ਬੱਲ ਨੇ ਦੱਸਿਆ ਕਿ ਡਾ. ਬਲਵਿੰਦਰ ਕੁਮਾਰ ਨੇ ਪ੍ਰਧਾਨ, ਡਾ. ਰਿਚਾ ਭਾਰਦਵਾਜ ਨੇ ਸੀਨੀਅਰ ਮੀਤ ਪ੍ਰਧਾਨ, ਡਾ. ਗੁਰਮੀਤ ਰਾਏ ਨੇ ਮੀਤ ਪ੍ਰਧਾਨ, ਡਾ. ਹਰਿੰਦਰ ਪਾਲ ਸਿੰਘ ਵੇਗਲ ਨੇ ਜਨਰਲ ਸਕੱਤਰ, ਡਾ. ਪੂਨਮ ਸਿੰਘ ਨੇ ਵਿੱਤ ਸਕੱਤਰ, ਡਾ. ਰਵਿੰਦਰ ਸਿੰਘ ਨੇ ਸੰਯੁਕਤ ਸਕੱਤਰ, ਡਾ. ਕਮਲਜੀਤ ਕੌਰ ਨੇ ਸੂਚਨਾ ਤੇ ਤਕਨੀਕੀ ਸਕੱਤਰ ਅਤੇ ਡਾ. ਗਗਨਦੀਪ ਕੌਰ ਬੱਲ ਨੇ ਪ੍ਰੈਸ ਸਕੱਤਰ ਦੇ ਅਹੁਦੇ ਦੀ ਚੋਣ ਜਿੱਤੀ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਡਾ. ਬਲਵਿੰਦਰ ਕੁਮਾਰ ਨੇ ਸਮੂਹ ਡਾਕਟਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਹਿਲਾਂ ਵਾਂਗ ਸਾਥੀ ਡਾਕਟਰਾਂ ਅਤੇ ਕਾਡਰ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਯੋਗ ਪੈਰਵਾਈ ਕਰਨਗੇ ਅਤੇ ਡਾਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ਸੂਬਾ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੋਮਿਓਪੈਥਿਕ ਇਲਾਜ ਪ੍ਰਣਾਲੀ ਮਨੁੱਖੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਇਸ ਸਬੰਧੀ ਪਿੰਡ ਪੱਧਰ ’ਤੇ ਹੋਮਿਓਪੈਥਿਕ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ