ਮੁਹਾਲੀ ਪੁਲੀਸ ਵੱਲੋਂ ਲੁੱਟਾਂ-ਖੋਹਾਂ ਕਰਨ ਦੇ ਦੋਸ਼ ਵਿੱਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 27 ਜੁਲਾਈ:
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਫੌਜੀ ਕਲੋਨੀ ਕਪੂਰਥਲਾ ਅਤੇ ਲੱਕੀ ਉਰਫ਼ ਕਾਲਾ ਅਤੇ ਲਵ ਕੁਮਾਰ ਦੋਵੇਂ ਵਾਸੀ ਹਾਊਸਿੰਗ ਬੋਰਡ ਕਲੋਨੀ ਅਵਾ ਬਸਤੀ ਸਿਟੀ ਫਿਰੋਜਪੁਰ ਵਜੋਂ ਹੋਈ ਹੈ। ਅੱਜ ਇੱਥੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਆਈਟੀ ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਬੀਤੀ 12 ਮਈ ਨੂੰ ਡਿਜਾਇਰ ਕਾਰ ਦੇ ਚਾਲਕ ਲਵਪ੍ਰੀਤ ਸਿੰਘ ’ਤੇ ਹਮਲਾ ਕਰਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਕਾਰ ਚਾਲਕ ਨੂੰ ਜ਼ਖ਼ਮੀ ਕਰਕੇ ਫ਼ਰਾਰ ਹੋ ਗਏ ਸਨ। ਜਿਸ ਸਬੰਧੀ ਧਾਰਾ 379-ਬੀ, 473, 34 ਅਧੀਨ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਪਿਛਲੇ ਦਿਨੀਂ ਆਈਟੀ ਸਿਟੀ ਵਿੱਚ ਦੋ ਮੁਲਜ਼ਮਾਂ ਧਰਮਿੰਦਰ ਸਿੰਘ ਅਤੇ ਲੱਕੀ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਨੇ ਬੀਤੀ 12 ਮਈ ਨੂੰ ਇੱਕ ਕਾਰ ਚਾਲਕ ’ਤੇ ਹਮਲਾ ਕਰਕੇ ਲੁੱਟ-ਖੋਹ ਕੀਤੀ ਸੀ। ਵਾਰਦਾਤ ਨੂੰ ਅੰਜਾਮ ਦੇਣ ਵਿੱਚ ਉਨ੍ਹਾਂ ਦਾ ਤੀਜਾ ਸਾਥੀ ਲਵ ਕੁਮਾਰ ਵਾਸੀ ਹਾਊਸਿੰਗ ਬੋਰਡ ਕਲੋਨੀ ਫਿਰੋਜ਼ਪੁਰ ਸਿਟੀ ਵੀ ਸ਼ਾਮਲ ਸੀ।
ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਨੇ ਛਾਪੇਮਾਰੀ ਕਰਕੇ ਲਵ ਕੁਮਾਰ ਵੀ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਕੀਤਾ ਗਿਆ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…