ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਰਣਬੀਰ ਸਿੰਘ ਢਿੱਲੋਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ

ਗੁਰਦੁਆਰਾ ਸਾਹਿਬਵਾੜਾ ਵਿਖੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਮੁਲਾਜ਼ਮ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ, ਮੁਹਾਲੀ, 28 ਜੁਲਾਈ:
ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਕਨਫੈਡਰੇਸ਼ਨ ਦੇ ਕੌਮੀ ਆਗੂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਰਣਬੀਰ ਸਿੰਘ ਢਿੱਲੋਂ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਦੇ ਫੇਜ਼-5 ਸਥਿਤ ਗੁਰਦੁਆਰਾ ਸਾਹਿਬਵਾੜਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਇਆ। ਵੈਰਾਗਮਈ ਕੀਰਤਨ ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਰਣਬੀਰ ਸਿੰਘ ਢਿੱਲੋਂ ਦੇ ਜੀਵਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਲਈ ਕੀਤੇ ਸੰਘਰਸ਼ੀ ਘੋਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੁਲਾਜ਼ਮ ਆਗੂ ਕਰਤਾਰ ਸਿੰਘ ਪਾਲ ਨੇ ਰਣਬੀਰ ਢਿੱਲੋਂ ਦੇ ਪਿਛਲੇ ਛੇ ਦਹਾਕਿਆਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਲਈ ਲੜੇ ਸੰਘਰਸ਼ਾਂ ਬਾਰੇ ਰੌਸ਼ਨੀ ਪਾਈ। ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ ਕਨਫੈਡਰੇਸ਼ਨ ਦੇ ਕੌਮੀ ਆਗੂ ਕਾਮਰੇਡ ਐਮਐਲ ਸਹਿਗਲ, ਪੰਜਾਬ ਏਟਕ ਦੇ ਸੂਬਾ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ ਤੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਰਣਬੀਰ ਢਿੱਲੋਂ ਨੇ ਬਹੁਤ ਸਾਰੀਆਂ ਵਿਕੇਮਾਈਜੇਸ਼ਨ, ਦੂਰ-ਦੁਰਾਡੇ ਬਦਲੀਆਂ, ਮੁਅੱਤਲੀਆਂ ਅਤੇ ਬਰਖ਼ਾਸਤ ਕਰਨ ਵਰਗੇ ਹਮਲਿਆਂ ਦਾ ਵੀ ਸਾਹਮਣਾ ਕਰਨਾ ਪਿਆ। ਸਮੇਂ ਸਮੇਂ ਦੀਆਂ ਸਰਕਾਰਾਂ ਦੇ ਅਜਿਹੇ ਹੱਥਕੰਡੇ ਵੀ ਉਨ੍ਹਾਂ ਦੇ ਹੌਸਲਿਆਂ ਨੂੰ ਢਾਹ ਨਾ ਸਕੇ। ਬੁਲਾਰਿਆਂ ਨੇ ਨੌਜਵਾਨ ਪੀੜੀ, ਖਾਸ ਕਰਕੇ ਮੁਲਾਜ਼ਮ ਵਰਗ ਨੂੰ ਢਿੱਲੋਂ ਦੇ ਸੰਘਰਸ਼ੀ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਕੌਂਸਲਰ ਸੁੱਚਾ ਸਿੰਘ ਕਲੌੜ, ਮੁਲਾਜ਼ਮ ਦਲ ਦੇ ਆਗੂ ਹਰੀ ਸਿੰਘ ਟੌਹੜਾ, ਮੁਲਾਜ਼ਮ ਆਗੂ ਹਰਬੰਸ ਸਿੰਘ ਬਾਗੜੀ, ਚਰਨ ਸਿੰਘ ਸਰਾਭਾ, ਦਰਸ਼ਨ ਸਿੰਘ ਲੁਬਾਣਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਪੈਰਾ ਮੈਡੀਕਲ ਸਟਾਫ਼ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਪੰਜਾਬ ਰਾਜ ਪੈਨਸ਼ਨਰ ਮਹਾ ਸੰਘ ਦੇ ਪ੍ਰਧਾਨ ਡਾ. ਐਨਕੇ ਕਲਸੀ, ਕਰਮ ਸਿੰਘ ਧਨੋਆ, ਅਧਿਆਪਕ ਆਗੂ ਸੁਖਵਿੰਦਰ ਸਿੰਘ ਚਾਹਲ, ਗੁਰਮੇਲ ਸਿੰਘ ਸਿੱਧੂ, ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਪ੍ਰਗਤੀਸ਼ੀਲ ਲੇਖਕ ਡਾ ਸੁਖਦੇਵ ਸਿੰਘ ਸਿਰਸਾ, ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ, ਜੀਟੀਯੂ ਦੇ ਸਾਬਕਾ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ, ਐਡਵੋਕੇਟ ਰੰਜੀਵਨ ਸਿੰਘ, ਰਣਜੀਤ ਸਿੰਘ ਰਾਣਵਾਂ ਤੇ ਜਨਰਲ ਸਕੱਤਰ ਸੁਰਿੰਦਰ ਪੁਆਰੀ, ਬੀਐਸ ਸੈਣੀ, ਸਤਵੰਤ ਕੌਰ ਜੌਹਲ, ਬਾਜ ਸਿੰਘ ਖਹਿਰਾ, ਭਗਵੰਤ ਸਿੰਘ ਬੇਦੀ, ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਦਰਬਾਰਾ ਸਿੰਘ ਚਾਹਲ, ਗੁਰਦੁਆਰਾ ਸਾਚਾ ਧੰਨ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਮਾਨ, ਮੈਂਬਰ ਕੇਸਰ ਸਿੰਘ, ਭਗਤ ਰਾਮ, ਸੁਖਪਾਲ ਸਿੰਘ ਹੁੰਦਲ, ਅਧਿਆਪਕ ਆਗੂ ਗੁਰਪ੍ਰੀਤ ਸਿੰਘ ਮਾੜੀਮੇਘਾ, ਰਣਜੀਤ ਸਿੰਘ ਹੰਸ, ਕਾਮਰੇਡ ਸੰਪੂਰਨ ਸਿੰਘ ਛਾਜਲੀ, ਡਾ. ਇੰਦਰ ਵੀਰ ਗਿੱਲ, ਸੱਤਪਾਲ ਸਹਿਗਲ, ਪੋਹਲਾ ਸਿੰਘ ਬਰਾੜ, ਕਾਮਰੇਡ ਗੁਰਨਾਮ ਕੰਵਰ, ਜਗਦੀਸ਼ ਸਿੰਘ, ਗੁਰਚਰਨ ਸਿੰਘ ਮਾਨ, ਸੋਮ ਨਾਥ ਅਰੋੜਾ, ਪ੍ਰੇਮ ਚਾਵਲਾ, ਜਸਪਾਲ ਸੰਧੂ, ਸੁਖਚੈਨ ਸਿੰਘ ਖਹਿਰਾ, ਅਮਰਜੀਤ ਸਿੰਘ ਧਾਲੀਵਾਲ, ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਕ੍ਰਿਸ਼ਨ ਪ੍ਰਸ਼ਾਦ ਚੰਡੀਗੜ੍ਹ, ਪ੍ਰੇਮ ਚੰਦ ਸ਼ਰਮਾ, ਮਨਜੀਤ ਸਿੰਘ ਗਿੱਲ, ਵਰਗ ਚੇਤਨਾ ਤੋਂ ਯਸ਼ਪਾਲ, ਰਾਮ ਸਰੂਪ ਢੈਪਈ, ਨਵੀਨ ਸਚਦੇਵਾ, ਪ੍ਰਵੀਨ ਲੁਧਿਆਣਾ, ਜਗਮੇਲ ਸਿੰਘ ਪੱਖੋਵਾਲ, ਸੰਜੀਵ ਕੁਮਾਰ ਬਡਿਆਲ, ਰਾਮ ਪ੍ਰਸ਼ਾਦ ਫਿਰੋਜ਼ਪੁਰ, ਖੁਸ਼ਹਾਲ ਸਿੰਘ ਨਾਗਾ, ਹੰਸਰਾਜ ਦੀਦਾਰਗੜ੍ਹ, ਜਗਦੀਸ਼ ਸ਼ਰਮਾ, ਗੁਰਮੀਤ ਸਿੰਘ ਚੰਡੀਗੜ੍ਹ, ਅਵਤਾਰ ਸਿੰਘ ਗੰਡੂਆਂ, ਜੀਤ ਸਿੰਘ ਬੰਗਾ, ਜਗਮੋਹਣ ਨੌਂਲੱਖਾ ਸਮੇਤ ਰਣਬੀਰ ਢਿੱਲੋਂ ਦੇ ਸਪੁੱਤਰ ਡਾ. ਅਮਨਦੀਪ ਸਿੰਘ ਢਿੱਲੋਂ ਅਤੇ ਬੇਟੀ ਬਰਿੰਦਰ ਜੀਤ ਢਿੱਲੋਂ ਅਤੇ ਨਜ਼ਦੀਕੀ ਅਤੇ ਸੁਨੇਹੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…