Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਮਹਿਤਾਬ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਰਾਜਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਗੁਰਦੁਆਰਾ ਸ੍ਰੀ ਪੰਜ਼ੋਖਰਾ ਸਾਹਿਬ ਨੇ ਪੰਡਿਤ ਦਾ ਹੰਕਾਰ ਤੋੜਨ ਲਈ ਗੂੰਗੇ ਅਤੇ ਬਹਿਰੇ ਗੰਗੂ ਛੀਵਰ ਤੋਂ ਸਿਰ ’ਤੇ ਛੜੀ ਰੱਖ ਕੇ ਗੀਤਾ ਦੇ ਅਰਥ ਕਰਵਾਉਣ ਦੇ ਪ੍ਰਸੰਗ ਬਾਰੇ ਜਾਣੂ ਕਰਵਾਇਆ। ਇਸ ਮੌਕੇ ਭਾਈ ਲਵਪ੍ਰੀਤ ਸਿੰਘ ਪਟਿਆਲਾ, ਭਾਈ ਮਨਪ੍ਰੀਤ ਸਿੰਘ ਗੁਰਮਤਿ ਪ੍ਰਚਾਰ ਜਥਾ, ਭਾਈ ਧਰਮ ਸਿੰਘ ਮਾਹੀ, ਭਾਈ ਮਨਦੀਪ ਸਿੰਘ, ਭਾਈ ਜਸਵੰਤ ਸਿੰਘ ਭਾਈ ਸੰਤੋਖ ਸਿੰਘ ਭਾਈ ਅਰਵਿੰਦਰ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਵਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ