Share on Facebook Share on Twitter Share on Google+ Share on Pinterest Share on Linkedin ਸੀਆਈਏ ਸਟਾਫ਼ ਰੂਪਨਗਰ ਵੱਲੋਂ ਮੱਝਾਂ ਚੋਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 1 ਅਗਸਤ: ਜ਼ਿਲ੍ਹਾ ਸੀਆਈਏ ਸਟਾਫ਼ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਮੱਝਾਂ ਚੋਰੀ ਕਰਨ ਵਾਲੇ 2 ਚੋਰ ਕਾਬੂ ਕੀਤੇ ਗਏ ਹਨ। ਰੂਪਨਗਰ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਨੂਰਪੁਰਬੇਦੀ ਦੇ ਇਲਾਕੇ ਵਿੱਚ ਪਿੰਡ ਨੂਰਪੁਰ ਖੁਰਦ ਥਾਣਾ ਨੂਰਪੁਰਬੇਦੀ ਦੇ ਵਸਨੀਕ ਧਰਮਪਾਲ ਦੀ ਇੱਕ ਅਤੇ ਇਸ ਦੇ ਚਾਚੇ ਦੇ ਲੜਕੇ ਚੰਨਣ ਸਿੰਘ ਦੀ ਇੱਕ ਮੱਝ (ਕੁੱਲ 2 ਮੱਝਾਂ) ਚੋਰੀ ਹੋਈਆਂ ਸਨ, ਇਸ ਸਬੰਧੀ ਪੁਲੀਸ ਵੱਲੋਂ ਬੀਐਨਐਸ ਦੀ ਧਾਰਾ 303 (2) ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ। ਐੱਸਐੱਸਪੀ ਖੁਰਾਨਾ ਨੇ ਦੱਸਿਆ ਕਿ ਮੱਝਾਂ ਦੀ ਚੋਰੀ ਕਰਨ ਵਾਲਿਆਂ ਨੂੰ ਟਰੇਸ ਕਰਨ ਲਈ ਜ਼ਿਲ੍ਹਾ ਸੀਆਈਏ ਸਟਾਫ਼ ਰੂਪਨਗਰ ਅਤੇ ਥਾਣਾ ਨੂਰਪੁਰਬੇਦੀ ਦੀਆਂ ਸਾਂਝੀਆ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਜਾਂਚ ਦੌਰਾਨ ਗੁਰਦਿੱਤ ਸਿੰਘ ਦਿੱਤਾ ਵਾਸੀ ਪਿੰਡ ਮਾਣੇਵਾਲ ਥਾਣਾ ਮਾਛੀਵਾੜਾ (ਜ਼ਿਲ੍ਹਾ ਲੁਧਿਆਣਾ) ਅਤੇ ਬਿੱਟੂ ਸਿੰਘ ਵਾਸੀ ਪਿੰਡ ਸਤਾਬਗੜ੍ਹ ਥਾਣਾ ਮਾਛੀਵਾੜਾ (ਜ਼ਿਲ੍ਹਾ ਲੁਧਿਆਣਾ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਮੱਝਾਂ ਨੂੰ ਚੋਰੀ ਕਰਨ ਲਈ ਵਰਤੀ ਗਈ ਜੀਪ ਨੰਬਰ ਪੀਬੀ-10-ਐਫ਼ ਵੀ 321 ਨੂੰ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਮੱਝਾਂ ਦੀ ਬਰਾਮਦਗੀ ਸਮੇਤ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ