ਡਾ. ਬੀਆਰ ਅੰਬੇਡਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਨੇ ਪੌਦੇ ਲਗਾਏ

ਨਬਜ਼-ਏ-ਪੰਜਾਬ, ਮੁਹਾਲੀ, 4 ਅਗਸਤ:
ਭਾਰਤੀ ਸੰਵਿਧਾਨ ਦੇ ਆਰਟੀਕਲ 51 (ਏ) (ਜੀ) ਅਤੇ ਆਰਟੀਕਲ 48 (ਏ) ਦੇ ਤਹਿਤ ਨਿਸ਼ਚਿਤ ਬੁਨਿਆਦੀ ਫ਼ਰਜ਼ ਦੀ ਪਾਲਣਾ ਕਰਦੇ ਹੋਏ ਡਾ. ਬੀ.ਆਰ. ਅੰਬੇਡਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਰੁੱਖ ਲਗਾਓ ਮੁਹਿੰਮ ਦੇ ਤਹਿਤ ਅੱਜ ਯੂਨੀਟੈੱਕ ਹਾਊਸਿੰਗ ਸੁਸਾਇਟੀ ਦੇ ਮੀਤ ਪ੍ਰਧਾਨ ਦੀਪਕ ਸਹਿਗਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸ਼ਿਖਾ ਸਹਿਗਲ ਦੇ ਸਹਿਯੋਗ ਨਾਲ ਯੂਨੀਟੈੱਕ ਹਾਊਸਿੰਗ ਸੁਸਾਇਟੀ ਸੈਕਟਰ-107 ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇੰਜ ਹੀ ਪਿੰਡ ਭਾਗੋਮਾਜਰਾ ਵਿੱਚ ਪੰਚ ਅਜੈਬ ਸਿੰਘ ਅਤੇ ਕੁਲਦੀਪ ਸਿੰਘ ਦੇ ਸਹਿਯੋਗ ਨਾਲ ਹੋਰ ਬੂਟੇ ਲਗਾਏ ਗਏ।
ਯੂਨੀਟੈੱਕ ਹਾਊਸਿੰਗ ਸੁਸਾਇਟੀ ਦੇ ਮੀਤ ਪ੍ਰਧਾਨ ਦੀਪਕ ਸਹਿਗਲ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰ ਅਤੇ ਆਪਣੇ ਬੱਚਿਆਂ ਸਮੇਤ ਮੁਹਾਲੀ ਅਤੇ ਆਸਪਾਸ ਇਲਾਕੇ ਨੂੰ ਹਰਿਆ-ਭਰਿਆ ਬਣਾਉਣ ਲਈ ਖਾਲੀ ਥਾਵਾਂ ’ਤੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਸਿਰਫ਼ ਪੌਦੇ ਲਗਾਉਣ ਤੱਕ ਹੀ ਸੀਮਤ ਨਹੀਂ ਹੈ ਬਲਕਿ ਭਵਿੱਖ ਵਿੱਚ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਭਾਗੋਮਾਜਰਾ ਦੇ ਪੰਚ ਅਜੈਬ ਸਿੰਘ ਭਾਗੋਮਾਜਰਾ ਅਤੇ ਕੁਲਦੀਪ ਸਿੰਘ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਰੁੱਖ ਲਗਾਓ ਮੁਹਿੰਮ ਨੂੰ ਸਫਲ ਬਣਾਉਣ ਲਈ ਉਨ੍ਹਾਂ ਦੀ ਸੰਸਥਾ ਨਾਲ ਹੱਥ ਮਿਲਾਇਆ ਹੈ। ਸੰਸਥਾ ਦੇ ਮੈਂਬਰਾਂ ਦੇ ਬੱਚੇ ਨਮਨ, ਨਿਮਰ, ਇੰਜ ਜਤਿੰਦਰ, ਰਾਜਬੀਰ ਸਿੰਘ ਨੇ ਵੀ ਦਿਖਾਈ ਦਿਲਚਸਪੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…