Share on Facebook Share on Twitter Share on Google+ Share on Pinterest Share on Linkedin ਵਿਰਸਾ ਸੰਭਾਲ ਲਹਿਰ: ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 4 ਅਗਸਤ: ਇੱਥੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਕਮੇਟੀ ਪਿੰਡ ਲਾਂਡਰਾਂ ਵੱਲੋਂ ਵਿਰਸਾ ਸੰਭਾਲ ਲਹਿਰ ਤਹਿਤ ਨਵੀਂ ਪੀੜ੍ਹੀ ਨੂੰ ਪਤਿਤਪੁਣੇ ਤੋਂ ਬਚਾਉਣ ਅਤੇ ਗੁਰਮਤਿ ਨਾਲ ਜੋੜਨ ਲਈ 8 ਸਾਲ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਦੇ ਗੁਰਬਾਣੀ ਕੰਠ ਅਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਅਤੇ ਨੰਬਰਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਅਤੇ ਬਾਬਾ ਸੁਰਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਧੰਨਾ ਭਗਤ ਮੁਹਾਲੀ, ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਨੰਬਰਦਾਰ ਸਤਨਾਮ ਸਿੰਘ, ਐਸਜੀਪੀਸੀ ਦੇ ਸਾਬਕਾ ਮੈਂਬਰ ਭਜਨ ਸਿੰਘ ਸ਼ੇਰਗਿੱਲ, ਪ੍ਰਚਾਰਕ ਭਾਈ ਜਤਿੰਦਰ ਸਿੰਘ ਨੇ ਇਸ ਕਾਰਜ ਨੂੰ ਸਫਲ ਬਣਾਉਣ ਲਈ ਵਡਮੱੁਲਾ ਯੋਗਦਾਨ ਪਾਇਆ ਅਤੇ ਜੇਤੂ ਬੱਚਿਆਂ ਨੂੰ ਮੈਡਲ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਨਵੀਂ ਪੀੜ੍ਹੀ ਨੂੰ ਮੁੱਢ ਤੋਂ ਹੀ ਗੁਰਬਾਣੀ ਅਤੇ ਆਪਣੇ ਵਿਰਸੇ ਨਾਲ ਜੋੜਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਸਮੇਤ ਹੋਰ ਸਮਾਜਿਕ ਕੁਰੀਤੀਆਂ ਨੇ ਸਮਾਜ ਨੂੰ ਕਲੰਕਿਤ ਕਰਕੇ ਰੱਖ ਦਿੱਤਾ ਹੈ। ਇਸ ਲਈ ਗੁਰਦੁਆਰਾ ਕਮੇਟੀਆਂ ਸਮੇਤ ਮਾਪਿਆਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਰਸਾ ਸੰਭਾਲ ਲਹਿਰ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ’ਤੇ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ ਤਾਂ ਜੋ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ