Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਦੋ ਸਾਈਕਲ ਚੋਰ ਕਾਬੂ, ਚੋਰੀ ਦੀਆਂ 8 ਸਾਈਕਲਾਂ ਕੀਤੀਆਂ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 5 ਅਗਸਤ: ਮੁਹਾਲੀ ਪੁਲੀਸ ਨੇ ਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਟੌਰ ਥਾਣਾ ਦੇ ਐਸਐਚਓ ਅਮਨਦੀਪ ਤਰੀਕਾ ਨੇ ਦੱਸਿਆ ਕਿ ਫੇਜ਼-7 ਦੀਆਂ ਕੋਠੀਆਂ ਵਿੱਚ ਕੰਮ ਕਰਦੀ ਅੰਜਲੀ ਕੁਮਾਰੀ ਨਾਮ ਦੀ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਰੋਜ਼ਾਨਾ ਵਾਂਗ ਫੇਜ਼-7 ਦੀ ਇੱਕ ਕੋਠੀ ਵਿੱਚ ਸਫ਼ਾਈ ਦਾ ਕੰਮ ਕਰਨ ਦੌਰਾਨ ਆਪਣਾ ਸਾਈਕਲ ਕੋਠੀ ਦੇ ਅੰਦਰ ਖੜ੍ਹਾ ਕੀਤਾ ਸੀ, ਜੋ ਚੋਰੀ ਹੋ ਗਿਆ। ਇਸ ਸਬੰਧੀ ਸੀਸੀਟੀਵੀ ਕੈਮਰੇ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਇੱਕ ਪਤਲਾ ਮੋਨਾ ਵਿਅਕਤੀ ਕੋਠੀ ਵਿੱਚ ਦਾਖ਼ਲ ਹੋ ਕੇ ਉਸ ਦਾ ਸਾਈਕਲ ਚੋਰੀ ਕਰਕੇ ਫਰਾਰ ਹੋ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਪਰਚਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮਟੌਰ ਪੁਲੀਸ ਦੀ ਟੀਮ ਨੇ ਵਿਕਾਸ ਸ਼ਰਮਾ ਵਾਸੀ ਗੁੱਗਾਮਾੜੀ ਮੰਦਰ, ਸੈਕਟਰ-28-ਸੀ, ਚੰਡੀਗੜ੍ਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਸ਼ਿਕਾਇਤਕਰਤਾ ਦਾ ਚੋਰੀ ਹੋਇਆ ਸਾਈਕਲ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਸਾਥੀ ਸੋਨੂੰ ਕੁਮਾਰ ਵਾਸੀ ਜਗਤਪੁਰਾ ਕਲੋਨੀ (ਹਾਲ ਵਾਸੀ ਸੈਕਟਰ-20, ਪੰਚਕੂਲਾ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੀਆਂ 8 ਸਾਈਕਲਾਂ ਬਰਾਮਦ ਕੀਤੀਆਂ ਗਈਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ