Share on Facebook Share on Twitter Share on Google+ Share on Pinterest Share on Linkedin ਪਲਸ ਪੋਲਿਓ ਮੈਨ ਦੇ ਖ਼ਿਤਾਬ ਨਾਲ ਸਨਮਾਨਿਤ ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਪੂਰਨ ਸਿੰਘ ਜੱਸੀ ਦਾ ਦੇਹਾਂਤ ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ: ਮੁਹਾਲੀ ਦੇ ਵਸਨੀਕ ਅਤੇ ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਪੂਰਨ ਸਿੰਘ ਜੱਸੀ (86) ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਸ਼ਾਮ ਉਹ ਆਪਣੀ ਪੜਪੋਤੀ ਕਾਇਨਾਤ ਪੂਰਨ ਸਿੰਘ ਜੱਸੀ ਨਾਲ ਵੀਡੀਓ ਕਾਲ ’ਤੇ ਗੱਲ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜ ਗਈ ਅਤੇ ਉਹ ਅਚਾਨਕ ਮੰਜੇ ’ਤੇ ਡਿੱਗ ਪਏ। ਪਰਿਵਾਰਕ ਮੈਂਬਰ ਤੁਰੰਤ ਡਾ. ਜੱਸੀ ਨੂੰ ਲੈ ਕੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ ਪ੍ਰੰਤੂ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਪੁੱਤਰ ਛੱਡ ਗਏ ਹਨ। ਡਾਕਟਰ ਜੱਸੀ ਦੇ ਵੱਡੇ ਸਪੁੱਤਰ ਇਕਬਾਲ ਇੰਦਰ ਸਿੰਘ ਨੇ ਦੱਸਿਆ ਕਿ ਡਾ. ਪੂਰਨ ਸਿੰਘ ਜੱਸੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਵਜੋਂ ਪੋਲਿਓ ਦੇ ਖ਼ਾਤਮੇ ਲਈ ਸ਼ਲਾਘਾਯੋਗ ਕੰਮ ਕੀਤੇ ਸਨ। ਜਿਸ ਕਾਰਨ ਉਨ੍ਹਾਂ ਨੂੰ ਪਲਸ ਪੋਲੀਓ ਮੈਨ ਆਫ਼ ਦਾ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਡਾ. ਜੱਸੀ ਯੂਨੀਸੈੱਫ ਨਾਲ ਵੀ ਜੁੜੇ ਰਹੇ ਅਤੇ ਹੋਰ ਵੀ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਉਨ੍ਹਾਂ ਨੇ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਉੱਨਤ ਬਣਾਉਣ ਲਈ ਕੰਮ ਕੀਤਾ ਹੈ। ਆਪਣੇ ਨਾਲ ਅਹੁਦੇ ਇਨਸਾਫ਼ ਕਰਦਿਆਂ ਉਨ੍ਹਾਂ ਨੇ ਹਮੇਸ਼ਾ ਪੰਜਾਬ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਅਣਥੱਕ ਕੰਮ ਕੀਤੇ ਹਨ। ਜਿਸ ਕਰਕੇ ਮੁਹਾਲੀ ਦੇ ਵਸਨੀਕ ਉਨ੍ਹਾਂ ਨੂੰ ਸਤਿਕਾਰ ਵਜੋਂ ਸ਼ਹਿਰ ਦਾ ਮਾਣ ਕਰਕੇ ਸੰਬੋਧਨ ਕਰਦੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ