Share on Facebook Share on Twitter Share on Google+ Share on Pinterest Share on Linkedin ਰੋਟਰੀ ਕਲੱਬ ਸਿਲਵਰ ਸਿਟੀ ਨੇ ਸ਼ਾਸਤਰੀ ਮਾਡਲ ਸਕੂਲ ਵਿੱਚ ਪੌਦੇ ਲਗਾਏ ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ: ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਵੱਲੋਂ ਅੱਜ ਇੱਥੋਂ ਦੇ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿੱਚ ਪੌਦੇ ਲਗਾਏ ਗਏ। ਰੋਟਰੀ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਰਜਨੀਸ਼ ਕੁਮਾਰ ਅਤੇ ਜਨਰਲ ਸਕੱਤਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਦੇ ਵਿਹੜੇ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ। ਇਸ ਦੌਰਾਨ ਕਲੱਬ ਦੇ ਸਹਾਇਕ ਗਵਰਨਰ ਮੋਹਿਤ ਸਿੰਗਲਾ, ਸਾਬਕਾ ਪ੍ਰਧਾਨ ਏਪੀ ਸਿੰਘ, ਗੁਰਮੇਹਰ ਸਿੰਘ, ਰਾਕੇਸ਼ ਕੁਮਾਰ ਵੀ ਹਾਜ਼ਰ ਸਨ। ਪ੍ਰਧਾਨ ਰਜਨੀਸ਼ ਕੁਮਾਰ ਨੇ ਕਿਹਾ ਕਿ ਸਾਨੂੰ ਪੌਦਿਆਂ ਤੋਂ ਆਕਸੀਜਨ ਮਿਲਦੀ ਹੈ, ਜੋ ਸਾਡੇ ਜੀਵਨ ਲਈ ਸਭ ਤੋਂ ਜ਼ਰੂਰੀ ਚੀਜ਼ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਰ ਬਾਲਾ ਨੇ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਜਨਮ ਦਿਨ, ਵਿਆਹ ਅਤੇ ਹੋਰ ਸਮਾਗਮਾਂ ਮੌਕੇ ਫ਼ਜ਼ੂਲ ਖ਼ਰਚੀ ਕਰਨ ਦੀ ਥਾਂ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਮਹਿਮਾਨਾਂ ਨੂੰ ਮਹਿੰਗੇ ਤੋਹਫ਼ੇ ਦੇਣ ਦੀ ਥਾਂ ਸਾਰਿਆਂ ਨੂੰ ਬੂਟੇ ਵੰਡਣੇ ਚਾਹੀਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ