ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮੰਗਾਂ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ:
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਸੋਹਾਣਾ ਥਾਣਾ ਕੰਪਲੈਕਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇੱਕ ਵਿਸ਼ੇਸ਼ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ। ਇੱਕ ਹੋਰ ਮਤੇ ਰਾਹੀਂ ਪੰਜਾਬ ਪੈਨਸ਼ਨਰਜ਼ ਮਹਾਸੰਘ ਦੀ ਹਮਾਇਤ ਕਰਨ ਦਾ ਵੀ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਹਾਜ਼ਰ ਪੁਲੀਸ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਦਾ ਪ੍ਰਣ ਲਿਆ।
ਮੀਟਿੰਗ ਵਿੱਚ ਐਸਪੀ (ਸੇਵਾਮੁਕਤ) ਤਜਿੰਦਰ ਸਿੰਘ ਤੇ ਸਵਰਨ ਸਿੰਘ, ਡੀਐਸਪੀ (ਸੇਵਾਮੁਕਤ) ਸਤਨਾਮ ਸਿੰਘ, ਇੰਸਪੈਕਟਰ (ਸੇਵਾਮੁਕਤ) ਦਲਜੀਤ ਸਿੰਘ, ਮਨਮੋਹਨ ਸਿੰਘ ਕਾਹਲੋਂ, ਡਾ. ਦਲਜੀਤ ਸਿੰਘ, ਰਘਬੀਰ ਸਿੰਘ ਅਤੇ ਰਤਨ ਸਿੰਘ, ਸੇਵਾਮੁਕਤ ਥਾਣੇਦਾਰ ਰਮੇਸ਼ ਕੁਮਾਰ ਕੁਰਾਲੀ ਸਮੇਤ ਲਾਲੜੂ, ਡੇਰਾਬੱਸੀ, ਬਨੂੜ, ਮੁਹਾਲੀ, ਖਰੜ ਤੇ ਕੁਰਾਲੀ ਨਾਲ ਸਬੰਧਤ ਸੇਵਾਮੁਕਤ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਭਾਗ ਲਿਆ। ਇਸ ਮਗਰੋਂ ਐਸੋਸੀਏਸ਼ਨ ਦੇ ਵਫ਼ਦ ਨੇ ਨਵੇਂ ਐੱਸਐੱਸਪੀ ਦੀਪਕ ਪਾਰਿਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੱੁਭਕਾਮਨਾਵਾਂ ਦਿੱਤੀਆਂ ਅਤੇ ਜੁਰਮ ਨੂੰ ਠੱਲ੍ਹ ਪਾਉਣ ਲਈ ਸੰਸਥਾ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…