ਲੋਕ ਸਭਾ ਚੋਣਾਂ-2024: ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਅਫ਼ਸਰਾਂ\ਮੁਲਾਜ਼ਮਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸ੍ਰੀਮਤੀ ਆਸ਼ਿਕਾ ਜੈਨ ਨੇ ਸਮੂਹ ਅਫ਼ਸਰਾਂ, ਜ਼ਿਲ੍ਹਾ ਚੋਣ ਦਫ਼ਤਰ ਅਤੇ ਵਿਧਾਨ ਸਭਾ ਹਲਕਾ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਰਿਟਰਨਿੰਗ ਅਫ਼ਸਰਾਂ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਿਆਂ ਮਈ-ਜੂਨ ਮਹੀਨੇ ਅਤਿ ਦੀ ਗਰਮੀ ਵਿੱਚ ਸਮੂਹ ਚੋਣ ਸਟਾਫ਼ ਨੇ ਲੋਕਤੰਤਰ ਦੇ ਮਹਾਂ-ਤਿਉਹਾਰ ਵਿੱਚ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ ਗਈ ਅਤੇ ਕਿੱਧਰੋਂ ਵੀ ਕੋਈ ਸ਼ਿਕਾਇਤ ਨਹੀਂ ਮਿਲੀ।
ਡੀਸੀ ਆਸ਼ਿਕਾ ਜੈਨ ਨੇ ਵੱਖ-ਵੱਖ ਟੀਮਾਂ ਐਕਸਪੈਂਡੀਚਰ, ਸੀ-ਵਿਜ਼ਿਲ, ਸ਼ਿਕਾਇਤਾਂ, ਐਮਸੀਐਮਸੀ, ਐਮਸੀਸੀ, ਡੇਲੀ ਰਿਪੋਰਟ ਦੇ ਨੋਡਲ ਅਫ਼ਸਰਾਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਸਵੀਪ ਗਤੀਵਿਧੀਆਂ ਵਿੱਚ ਪੰਜਾਬ ’ਚੋਂ ਪਹਿਲਾ ਸਥਾਨ ਮਿਲਣ ’ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਇਸ ਮੌਕੇ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਮਾਨ, ਐਸਡੀਐਮ ਮੁਹਾਲੀ ਦੀਪਾਂਕਰ ਗਰਗ, ਐਸਡੀਐਮ ਖਰੜ, ਗੁਰਮੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਸ਼ੂ ਗੁਪਤਾ, ਗਮਾਡਾ ਦੇ ਮਿਲਖ ਅਫ਼ਸਰ ਹਰਬੰਸ ਸਿੰਘ, ਡੀਆਰਓ ਹਰਮਿੰਦਰ ਸਿੰਘ ਹੁੰਦਲ, ਡੀਪੀਆਰਓ ਰਵੀਇੰਦਰ ਸਿੰਘ ਮੱਕੜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗਗਨਦੀਪ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ, ਸਹਾਇਕ ਐਕਸਾਇਜ਼ ਕਮਿਸ਼ਨਰ ਅਸ਼ੋਕ ਕੁਮਾਰ, ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਸਮੂਹ ਚੋਣ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ।

ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮਹਿੰਦਰਾ ਭਾਰਦਵਾਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਪਾਏ ਗਏ ਯੋਗਦਾਨ ਅਤੇ ਗੌਰਮਿੰਟ ਪੋਲੀਟੈਕਨੀਕਲ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਸਭ ਤੋਂ ਵੱਧ ਵੋਟਾਂ ਬਣਾਉਣ ਵਾਲੇ ਕਾਲਜ ਵਜੋਂ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…