Share on Facebook Share on Twitter Share on Google+ Share on Pinterest Share on Linkedin ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿੱਚ ਪੌਦੇ ਲਗਾਏ ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਗਰੀਨ ਪੰਜਾਬ ਮਿਸ਼ਨ ਤਹਿਤ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਅਤੇ ਮੁਹਾਲੀ ਸ਼ਹਿਰ ਦੀ ਸੰਸਥਾ ਈਕੋ ਪਲਾਂਟੇਸ਼ਨ-69 ਨਾਲ ਮਿਲ ਕੇ ਕਾਲਜ ਕੈਂਪਸ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ ਅਤੇ ਵੱਖ-ਵੱਖ ਛਾਂ-ਦਾਰ ਪੌਦੇ ਲਗਾਏ ਗਏ। ਜਿਸ ਦਾ ਉਦਘਾਟਨ ਪ੍ਰਿੰਸੀਪਲ ਨੇ ਇੱਕ ਤੂਤ ਦਾ ਪੌਦਾ ਲਗਾ ਕੇ ਕੀਤਾ। ਇਸ ਤੋਂ ਇਲਾਵਾ ਕਲੱਬ ਮੈਂਬਰਾਂ, ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਵੱਲੋਂ ਲਗਪਗ 40 ਛਾਂ-ਦਾਰ ਤੂਤ, ਨਿੰਮ, ਟਾਹਲੀ ਅਤੇ ਡੇਕ ਦੇ ਪੌਦੇ ਲਗਾਏ ਗਏ ਅਤੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਨੇ ਕਿਹਾ ਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਦੋ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਉਣੀ ਚਾਹੀਦੀ ਹੈ। ਈਕੋ ਪਲਾਂਟੇਸ਼ਨ-69 ਦੇ ਸਕੱਤਰ ਮਠਾੜੂ ਅਤੇ ਅੌਲਖ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਈਕੋ ਕਲੱਬ ਦੇ ਕਨਵੀਨਰ ਡਾ. ਮਨਦੀਪ ਕੌਰ ਅਤੇ ਪ੍ਰੋ. ਸਰਬਜੀਤ ਕੌਰ, ਐਨਐਸਐਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਘਣਸ਼ਾਮ ਸਿੰਘ ਭੁੱਲਰ ਅਤੇ ਪ੍ਰੋ. ਪ੍ਰਦੀਪ ਰਤਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ