Share on Facebook Share on Twitter Share on Google+ Share on Pinterest Share on Linkedin ਵਿਦਿਆਰਥੀਆਂ ਤੇ ਟੀਚਰਾਂ ਦੇ ਸੰਵਿਧਾਨਕ ਮਸਲਿਆਂ ਦਾ ਹੱਲ ਨਾ ਕਰਨ ਵਿਰੁੱਧ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ: ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਐੱਸਸੀ/ਬੀਸੀ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਗਰੀਬ ਲੋਕਾਂ ਦੇ ਸੰਵਿਧਾਨਿਕ ਮਸਲਿਆਂ ਦਾ ਹੱਲ ਕਰਨ ਵਿਰੁੱਧ ਸਮਾਜ ਭਲਾਈ ਮੰਤਰੀ ਡਾ. ਬਲਜੀਤ ਕੌਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਜਾਵੇਗਾ। ਆਗੂਆਂ ਨੇ ਐੱਸਸੀ/ਬੀਸੀ ਵਿਦਿਆਰਥੀਆਂ, ਮੁਲਾਜ਼ਮਾਂ ਤੇ ਲੋਕਾਂ ਦੇ ਸੰਵਿਧਾਨਿਕ ਮਸਲਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਵਾ ਦੋ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਸੰਵਿਧਾਨਕ ਮਸਲਿਆਂ ’ਤੇ ਚੁੱਪ ਵੱਟੀ ਹੋਈ ਹੈ। ਸਮਾਜ ਭਲਾਈ ਮੰਤਰੀ ਡਾ. ਬਲਜੀਤ ਕੌਰ ਮਸਲਿਆਂ ਦੇ ਹੱਲ ਲਈ ਗੰਭੀਰ ਨਹੀਂ ਹੈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਨੇ ਕਈ ਵਾਰ ਮੰਤਰੀ ਨੂੰ ਮਿਲ ਕੇ ਐੱਸਸੀ/ਬੀਸੀ ਵਿਦਿਆਰਥੀਆਂ, ਅਧਿਆਪਕਾਂ, ਵੱਖ-ਵੱਖ ਭਰਤੀਆਂ ਦੇ ਉਮੀਦਵਾਰਾਂ ਦੇ ਮਸਲੇ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਮੰਗਿਆ ਗਿਆ ਹੈ ਪ੍ਰੰਤੂ ਮੰਤਰੀ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੇ ਆ ਰਹੇ ਹਨ। ਜਿਸ ਕਾਰਨ ਜਥੇਬੰਦੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੈਬਨਿਟ ਮੰਤਰੀ ਵਿਰੁੱਧ ਜ਼ਿਲ੍ਹਾ ਪੱਧਰ ’ਤੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਜਾਣਗੇ। ਕਿਉਂ ਜੋ ਮੰਤਰੀ ਦੇ ਕਥਿਤ ਗੈਰ-ਜ਼ਿੰਮੇਵਾਰ ਵਤੀਰੇ ਕਾਰਨ 6635 ਈਟੀਟੀ ਅਧਿਆਪਕਾਂ ਦੀ ਭਰਤੀ ਸਮੇਂ ਡਾਇਰੈਕਟਰ ਭਰਤੀ ਬੋਰਡ ਵੱਲੋਂ ਬਿਨਾਂ ਮੈਰਿਟ ਸੂਚੀ ਜਾਰੀ ਕੀਤੇ ਗੁਪਤ ਤਰੀਕੇ ਨਾਲ ਉਮੀਦਵਾਰਾਂ ਦੀ ਆਈਡੀ ’ਤੇ ਆਰਡਰ ਜਾਰੀ ਕੀਤੇ ਗਏ ਅਤੇ ਜਥੇਬੰਦੀ ਵੱਲੋਂ ਸੰਘਰਸ਼ ਕਰਨ ’ਤੇ 4900 ਤੱਕ ਮੈਰਿਟ ਸੂਚੀ ਜਾਰੀ ਕੀਤੀ ਗਈ ਲੇਕਿਨ ਹਾਲੇ ਵੀ ਵੱਧ ਨੰਬਰਾਂ ਵਾਲੇ ਐੱਸਸੀ/ਬੀਸੀ ਉਮੀਦਵਾਰਾਂ ਨੂੰ ਓਪਨ ਸ਼੍ਰੇਣੀ ਵਿੱਚ ਨਹੀਂ ਵਿਚਾਰਿਆ ਗਿਆ। ਜਿਸ ਕਾਰਨ ਗਰੀਬ ਮਜ਼ਦੂਰਾਂ ਦੇ ਧੀਆਂ ਪੁੱਤਾਂ ਨੂੰ ਹਾਈ ਕੋਰਟ ਜਾਣਾ ਪੈ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਹਰਬੰਸ ਲਾਲ ਪਰਜੀਆਂ, ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਪ੍ਰੈੱਸ ਸਕੱਤਰ ਹਰਜਿੰਦਰ ਪੁਰਾਣੇਵਾਲਾ, ਹਰਪਾਲ ਸਿੰਘ ਤਰਨਤਾਰਨ, ਚੀਫ਼ ਆਰਗੇਨਾਈਜ਼ਰ ਪਰਮਿੰਦਰ ਸਿੰਘ ਗੁਰਦਾਸਪੁਰ, ਸਕੱਤਰ ਵੀਰ ਸਿੰਘ ਮੋਗਾ, ਗੁਰਮੀਤ ਸਿੰਘ ਫਰੀਦਕੋਟ, ਗੁਰਟੇਕ ਸਿੰਘ, ਹਰਦੀਪ ਸਿੰਘ ਤੂਰ, ਵੀਰ ਸਿੰਘ ਮੋਗਾ, ਹਰਵਿੰਦਰ ਮਾਰਸ਼ਲ, ਭੁਪਿੰਦਰ ਸਿੰਘ ਲੁਧਿਆਣਾ, ਗੁਰਜੈਪਾਲ ਸਿੰਘ ਲੁਧਿਆਣਾ, ਬਲਦੇਵ ਸਿੰਘ, ਨਰਿੰਦਰਜੀਤ ਕਪੂਰਥਲਾ, ਸੁਖਦੇਵ ਕਾਜਲ, ਕੁਲਵੰਤ ਦਸੂਹਾ, ਜਗਤਾਰ ਨਾਭਾ, ਕੰਵਲਜੀਤ ਭਵਾਨੀਗੜ੍ਹ, ਸੁਪਿੰਦਰ ਸਿੰਘ ਫਤਹਿਗੜ੍ਹ ਸਾਹਿਬ, ਬੇਅੰਤ ਭਾਂਬਰੀ, ਦਿਲਬਾਗ ਸਿੰਘ ਤਰਨਤਾਰਨ, ਅਵਤਾਰ ਸਿੰਘ ਮੱਟੂ ਅੰਮ੍ਰਿਤਸਰ, ਪਰਮਜੀਤ ਪਠਾਨਕੋਟ, ਰਛਪਾਲ ਸਿੰਘ ਭੁੰਬਲੀ, ਕੁਲਵਿੰਦਰ ਸਿੰਘ ਰੂਪ ਨਗਰ, ਹਰਬੰਸ ਲਾਲ ਜਲੰਧਰ, ਹਰਜਿੰਦਰ ਮਲੇਰਕੋਟਲਾ, ਭਾਰਤ ਭੂਸ਼ਨ, ਕੁਲਵੀਰ ਫਾਜ਼ਿਲਕਾ ਹਾਜ਼ਰ ਸਨ। ਉਹ ਚਾਹੇ 4161 ਮਾਸਟਰ ਕੇਡਰ ਦੀ ਭਰਤੀ ਹੋਵੇ, ਚਾਹੇ 6635 ਈਟੀਟੀ ਅਧਿਆਪਕਾਂ ਦੀ ਭਰਤੀ ਜਾਂ 2364 ਈਟੀਟੀ ਅਧਿਆਪਕਾਂ ਦੀ ਭਰਤੀ ਹੋਵੇ। ਸਭ ਵਿੱਚ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਭਰਤੀ ਬੋਰਡ ਰਾਖਵੇਂਕਰਨ ਨੀਤੀ ਦੇ ਵਿਰੁੱਧ ਜਾ ਕੇ ਮੈਰਿਟ ਸੂਚੀ ਤਿਆਰ ਕਰਨ ਦੀ ਖੇਡ ਖੇਡਦੇ ਹਨ। ਇਨ੍ਹਾਂ ਮਸਲਿਆਂ ਤੋਂ ਇਲਾਵਾ ਸਿੱਧੀ ਭਰਤੀ ਵਿੱਚ ਸਰਕਾਰਾਂ ਤੇ ਅਫਸਰਸ਼ਾਹੀ ਨੇ ਰਾਖਵੇਂਕਰਨ ਨੀਤੀ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ