ਬਲੌਂਗੀ ਪੁਲੀਸ ਵੱਲੋਂ 1 ਕਿੱਲੋ 470 ਗਰਾਮ ਚਰਸ ਸਣੇ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ:
ਬਲੌਂਗੀ ਪੁਲੀਸ ਨੇ ਪਿੰਡ ਜੁਝਾਰ ਨਗਰ ਵਿੱਚ ਛਾਪੇਮਾਰੀ ਕਰਕੇ ਬਲਕਾਰ ਸਿੰਘ ਵਾਸੀ ਬਾਜੀਗਰ ਕਲੋਨੀ, ਜੁਝਾਰ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਘਰੋਂ 1 ਕਿੱਲੋ 470 ਗਰਾਮ ਚਰਸ ਬਰਾਮਦ ਕੀਤੀ ਹੈ। ਉਸ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੱਜ ਇੱਥੇ ਬਲੌਂਗੀ ਥਾਣਾ ਦੇ ਐਸਐਚਓ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਹੈ। ਇਸ ਤੋਂ ਇਲਾਵਾ ਬਲੌਂਗੀ ਖੇਤਰ ਵਿੱਚ ਪੈਂਦੇ ਪਿੰਡਾਂ ਵਿੱਚ ਪੁਲੀਸ ਵੱਲੋਂ ਨਸ਼ਾ ਵੇਚਣ ਵਾਲਿਆਂ, ਚੋਰਾਂ ਅਤੇ ਸਨੈਚਰਾਂ ਖ਼ਿਲਾਫ਼ 1 ਜੁਲਾਈ ਤੋਂ ਮੁਹਿੰਮ ਚਲਾਈ ਗਈ ਸੀ, ਜਿਸ ਦੇ ਤਹਿਤ ਵੱਖ-ਵੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਐਨਡੀਪੀਐਸ ਐਕਟ 3 ਮਾਮਲੇ ਦਰਜ ਕਰਕੇ 3 ਵਿਅਕਤੀ ਕਾਬੂ ਕੀਤੇ ਗਏ, ਜਿਨ੍ਹਾਂ ਤੋਂ 22.90 ਹੈਰੋਇਨ ਗਰਾਮ ਚਰਸ 1 ਕਿੱਲੋ 470 ਗਰਾਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਨੈਚਿੰਗ ਅਤੇ ਚੋਰੀ ਦੇ ਮਾਮਲਿਆਂ ਦੇ 9 ਪਰਚੇ ਦਰਜ ਕਰਕੇ 7 ਮੁਲਜ਼ਮ ਕਾਬੂ ਕੀਤੇ ਗਏ ਅਤੇ 4 ਮੋਟਰ ਸਾਈਕਲ, 11 ਮੋਬਾਈਲ, 3 ਸਾਈਕਲਾਂ, 1 ਲੱਖ 70 ਹਜ਼ਾਰ ਰੁਪਏ ਨਕਦੀ, ਸੋਨੇ ਦੇ ਬਿਸਕੁਟ, ਚਾਂਦੀ ਦੇ ਸਿੱਕੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…