ਅਧਿਆਪਕ ਮੰਗਾਂ ਨੂੰ ਲੈ ਕੇ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਰੋਸ ਧਰਨਾ

ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ:
ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਜ਼ਿਲ੍ਹਾ ਮੁਹਾਲੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ ਨੇ ਕਿਹਾ ਕਿ ਸਿੱਖਿਆ ਨੀਤੀ 2020 ਦੇ ਤਹਿਤ ਸਕੂਲਾਂ ਦੀ ਅਕਾਰ ਘਟਾਈ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ, ਕੇਂਦਰ ਦੀਆਂ ਨੀਤੀਆਂ ਦੀ ਨਿਖੇਧੀ ਕਰਦੀ ਨਹੀਂ ਥੱਕਦੀ, ਦੂਜੇ ਪਾਸੇ ਉਸੇ ਕੇਂਦਰ ਸਰਕਾਰ ਵੱਲੋਂ ਤਿਆਰ ਲੋਕ ਮਾਰੂ ਸਿੱਖਿਆ ਨੀਤੀ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਇਸ ਨੀਤੀ ਦੇ ਲਾਗੂ ਹੋਣ ਨਾਲ ਸਰਕਾਰ ਜਿੱਥੇ ਸਰਕਾਰੀ ਸਿੱਖਿਆ ਦਾ ਹੱਕ ਲੋਕਾਂ ਤੋਂ ਖੋਹਣ ਵੱਲ ਵੱਧ ਰਹੀ ਹੈ, ਉੱਥੇ ਬੇਰੁਜ਼ਗਾਰ ਅਧਿਆਪਕਾਂ ਦੇ ਰੁਜ਼ਗਾਰ ਦੇ ਮੌਕੇ ਬੰਦ ਹੋ ਜਾਣਗੇ।
ਜੀਟੀਯੂ ਮੁਹਾਲੀ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਅਤੇ ਸੁਰਜੀਤ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀਆਂ ਹੋਰ ਬਹੁਤ ਸਾਰੀਆਂ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਸਾਰੇ ਕਾਡਰਾਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਬਹੁਤ ਸਾਰੇ ਅਧਿਆਪਕ ਤਰੱਕੀਆਂ ਨੂੰ ਉਡੀਕਦੇ ਹੋਏ ਸੇਵਾਮੁਕਤੀ ਨੇੜੇ ਪਹੁੰਚ ਗਏ ਹਨ। ਉਨ੍ਹਾਂ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ ’ਤੇ ਸਿੱਖਿਆ ਵਿਭਾਗ ਵਿੱਚ ਮਰਜ਼, 2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ, ਸੋਧ ਦੇ ਨਾਂ ’ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ ਅਤੇ ਨਵੇਂ ਭਰਤੀ ਅਧਿਆਪਕਾਂ ਨੂੰ ਬਦਲੀ ਲਈ ਵਿਸ਼ੇਸ਼ ਮੌਕਾ/ਛੋਟ ਦਿੱਤੀ ਜਾਵੇ।
ਕੌਮੀ ਸਿੱਖਿਆ ਨੀਤੀ 2020 ਨੂੰ ਪੰਜਾਬ ਵਿੱਚ ਲਾਗੂ ਕਰਨ ’ਤੇ ਰੋਕ ਲਗਾਈ ਜਾਵੇ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ। ਜਨਵਰੀ 2016 ਤੋਂ ਲਾਗੂ ਹੋਣ ਵਾਲੇ ਤਨਖ਼ਾਹ ਕਮਿਸ਼ਨ ਦੀ ਪੂਰੀ ਰਿਪੋਰਟ ਸਮੇਤ ਏਸੀਪੀ ਸਬੰਧੀ ਜਾਰੀ ਕੀਤੀ ਜਾਵੇ। 2020 ਤੋਂ ਬਾਅਦ ਨਵੀਆਂ ਨਿਯੁਕਤੀਆਂ ਤੇ ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਦੇ ਪੂਰੇ ਸਕੇਲ ਲਾਗੂ ਕੀਤੇ ਜਾਣ। 15 ਜਨਵਰੀ 2015 ਦਾ ਮੁੱਢਲੀ ਤਨਖ਼ਾਹ ’ਤੇ ਨਿਯੁਕਤੀ ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ। ਧਰਨੇ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਪ੍ਰੇਮ ਕੁਮਾਰ ਮਿੱਤਲ ਨੇ ਧਰਨੇ ਵਿੱਚ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ।
ਇਸ ਮੌਕੇ ਪਰਮਜੀਤ ਸਿੰਘ ਖ਼ਿਜ਼ਰਾਬਾਦ, ਸੰਦੀਪ ਸਿੰਘ, ਗੁਰਪ੍ਰੀਤਪਾਲ ਸਿੰਘ, ਚਰਨਜੀਤ ਸਿੰਘ, ਗੁਲਜੀਤ ਸਿੰਘ, ਦਰਸ਼ਨ ਸਿੰਘ, ਬਲਜੀਤ ਚੁੰਬਰ, ਸੋਹਣ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਮਨਿੰਦਰ ਸਿੰਘ, ਰਜਿੰਦਰ ਸਿੰਘ, ਸਤਵਿੰਦਰ ਕੌਰ, ਮੈਡਮ ਬਿੰਨੀ, ਵਰਿੰਦਰ ਕੁਮਾਰ, ਦਮਨਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…