ਤਲਵਾੜਾ ਦੇ ਹਰਸ਼ਿਤ ਚੌਧਰੀ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

ਹੁਣ ਤੱਕ ਮੁਹਾਲੀ ਇੰਸਟੀਚਿਊਟ ਦੇ 160 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਬਣੇ ਕਮਿਸ਼ਨਡ ਅਫ਼ਸਰ

ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ ਇਕ ਹੋਰ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ (ਹੁਸ਼ਿਆਰਪੁਰ) ਦੀ ਭਾਰਤੀ ਜਲ ਸੈਨਾ ਅਕੈਡਮੀ (ਆਈਐਨਏ), ਇਜ਼ੀਮਾਲਾ, ਕੇਰਲਾ ਵਿੱਚ ਚੋਣ ਹੋਈ ਹੈ। ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਸ ਹੋਣਹਾਰ ਨੌਜਵਾਨ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੱੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਦੇ ਨਾਲ-ਨਾਲ ਇਸ ਦੇ ਕੈਡਿਟਾਂ ਦੇ ਸਮਰਪਣ ਅਤੇ ਯੋਗਤਾ ਨੂੰ ਉਜਾਗਰ ਕਰਦੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖ਼ਲਾ ਹਾਸਲ ਕੀਤਾ ਹੈ, ਜਿਨ੍ਹਾਂ ’ਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਹ ਪ੍ਰਾਪਤੀ ਹੁਨਰਮੰਦ ਅਤੇ ਯੋਗ ਫੌਜੀ ਅਫ਼ਸਰ ਤਿਆਰ ਕਰਨ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ 15 ਕੈਡਿਟਾਂ ਨੇ ਸਰਵਿਸਿਜ਼ ਸਿਲੈੱਕਸ਼ਨ ਬੋਰਡ (ਐਸਐਸਬੀ) ਦੀ ਇੰਟਰਵਿਊ ਸਫਲਤਾਪੂਰਵਕ ਪਾਸ ਕਰ ਲਈ ਹੈ ਅਤੇ ਹੁਣ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦਾ ਆਪਣਾ ਸਫ਼ਰ ਸ਼ੁਰੂ ਕਰਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਸ਼ੁਰੂ ਕਰਨ ਲਈ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ।
ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸੇ ਮਹੀਨੇ ਟੈਕਨੀਕਲ ਐਂਟਰੀ ਸਕੀਮ ਅਤੇ ਹੋਰ ਐਂਟਰੀਆਂ ਲਈ 11 ਹੋਰ ਕੈਡਿਟ ਐਸਐਸਬੀ ਇੰਟਰਵਿਊ ਦੇਣਗੇ। ਇਹ ਸੰਸਥਾ ਆਪਣੇ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਜਾਣ ਦੇ ਮੌਕਿਆਂ ਲਈ ਪੂਰੀ ਤਰ੍ਹਾਂ ਤਿਆਰ ਕਰਨ ਲਈ ਸਮਰਪਿਤ ਅਤੇ ਵਚਨਬੱਧ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…