ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਲੱਗੀਆਂ ‘ਤੀਆਂ’ ਦੀਆਂ ਰੌਣਕਾਂ

ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਨੇ ਤੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ। ਇਸ ਮੌਕੇ ’ਤੇ ਫੈਂਸੀ ਡਰੈੱਸ ਅਤੇ ਗਰੁੱਪ ਗੀਤ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜੋਸ਼ ਭਰੇ ਬੱਚਿਆਂ ਨੇ ਖ਼ੁਸ਼ੀ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ। ਤੀਆਂ ਨੂੰ ਹੋਰ ਰੰਗੀਨ ਬਣਾਉਣ ਲਈ ਕਈ ਖ਼ੂਬਸੂਰਤ ਅਤੇ ਰੋਚਕ ਖੇਡਾਂ ਅਤੇ ਮਹਿੰਦੀ ਲਗਾਉਣ ਵਰਗੀਆਂ ਗਤੀਵਿਧੀਆਂ ਕੀਤੀਆਂ ਗਈਆਂ। ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਨੇ ਮਾਹੌਲ ਨੂੰ ਹੋਰ ਵੀ ਜ਼ਿੰਦਾ ਦਿਲ ਬਣਾ ਦਿੱਤਾ। ਇਸ ਦੌਰਾਨ ਪਕੌੜੇ, ਪੂਰੀਆਂ, ਅਤੇ ਖੀਰ ਆਦਿ ਰਵਾਇਤੀ ਡਿਸ਼ਾਂ ਵੀ ਖਿੱਚ ਦਾ ਕੇਂਦਰ ਬਣੇ।
ਇਸ ਮੌਕੇ ਪ੍ਰਿੰਸੀਪਲ ਗਿਆਨ ਜੋਤ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭਰਪੂਰ ਹਿੱਸੇਦਾਰੀ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਦੇ ਅਮੀਰ ਵਿਰਸੇ ਅਤੇ ਤੀਆਂ ਦੇ ਤਿਉਹਾਰ ਦੀ ਸਮਾਜਿਕ-ਆਰਥਿਕ ਮਹੱਤਤਾ ’ਤੇ ਰੌਸ਼ਨੀ ਪਾਈ। ਉਨ੍ਹਾਂ ਸਾਉਣ ਦੇ ਮਹੀਨੇ ਦਾ ਮਨੁੱਖੀ ਜੀਵਨ ’ਤੇ ਅਸਰ ਅਤੇ ਕੁਦਰਤ ਦੀ ਮਹੱਤਤਾ ਬਾਰੇ ਵੀ ਦੱਸਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਮੌਨਸੂਨ ਦੌਰਾਨ ਆਪਣੇ ਆਸਪਾਸ ਸਫ਼ਾਈ ਰੱਖਣ ਲਈ ਪ੍ਰੇਰਿਆ।
ਸਕੂਲ ਦੀ ਡਾਇਰੈਕਟਰ ਰਣਜੀਤ ਬੇਦੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਆਪਣੇ ਵਿਰਸੇ ਅਤੇ ਸਭਿਆਚਾਰ ਨਾਲ ਜੋੜਨਾ ਚਾਹੀਦਾ ਹੈ ਕਿਉਂਕਿ ਅਜਿਹੇ ਉਪਰਾਲੇ ਹਮੇਸ਼ਾ ਲਈ ਬਾਲ ਮਨਾਂ ਡੂੰਘੀ ਛਾਪ ਛੱਡਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਜਾਗਰ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…