ਟਰਾਈ-ਸਿਟੀ ਮੀਡੀਆ ਹਾਊਸਿੰਗ ਸੁਸਾਇਟੀ ਮੈਂਬਰਾਂ ਵੱਲੋਂ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਟਰਾਈ-ਸਿਟੀ ਮੀਡੀਆ ਕੋਆਪ੍ਰੇਟਿਵ ਹਾਊਸਿੰਗ ਸੁਸਾਇਟੀ ਦਾ ਇਜਲਾਸ ਐਤਵਾਰ ਨੂੰ ਪ੍ਰਧਾਨ ਸੰਜੀਵ ਪੁਰੀ ਦੀ ਪ੍ਰਧਾਨਗੀ ਹੇਠ ਹੋਇਆ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਇੱਕ ਮਤਾ ਪਾਸ ਕਰਕੇ ਅਗਲੇ ਐਤਵਾਰ 18 ਅਗਸਤ ਨੂੰ ਸਵੇਰੇ 11 ਵਜੇ ਮੁੜ ਧਰਨਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਅਤੇ ਸਾਰੇ ਮੈਂਬਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਬਿਲਡਰ ਨੂੰ 10 ਦਿਨ ਦਾ ਅਲਟੀਮੇਟਮ ਦਿੱਤਾ ਗਿਆ ਕਿ ਉਹ ਸਾਰੇ ਮੈਂਬਰਾਂ ਨੂੰ ਸਮਝੌਤੇ ਮੁਤਾਬਕ ਪਲਾਟ ਦੇਵੇ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਜਨਰਲ ਇਜਲਾਸ ਸੱਦ ਕੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕੋਈ ਫ਼ੈਸਲਾ ਨਹੀਂ ਹੋ ਜਾਂਦਾ ਅਤੇ ਜੋ ਕੰਮ ਬਿਲਡਰ ਵੱਲੋਂ ਮੈਂਬਰਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੇ ਜਾ ਰਹੇ ਹਨ, ਉਸ ਨੂੰ ਬੰਦ ਕੀਤਾ ਜਾਵੇ। ਜੇਕਰ ਸਬੰਧਤ ਕੰਮ ਬੰਦ ਨਹੀਂ ਕੀਤੇ ਗਏ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…