ਨਸ਼ਾ ਮੁਕਤ ਭਾਰਤ: ਜ਼ਿਲ੍ਹਾ ਪ੍ਰਸ਼ਾਸਨ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ

ਏਡੀਸੀ ਸੋਨਮ ਚੌਧਰੀ ਨੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ

ਨਬਜ਼-ਏ-ਪੰਜਾਬ, ਮੁਹਾਲੀ, 12 ਅਗਸਤ:
ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੂੰ ਨਸ਼ਾ ਮੁਕਤ ਬਣਾਉਣ ਲਈ ਆਰੰਭੇ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸੀਨੀਅਰ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਮੁਹਾਲੀ ਦੇ ਏਡੀਸੀ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਅੰਮ੍ਰਿਤ ਬਾਲਾ ਨਾਲ ਇਕੱਤਰ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਉਂਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਤੇ ਸਸ਼ਕੀਤਕਰਨ ਮੰਤਰਾਲਾ, ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕੀਤਕਰਨ ਵਿਭਾਗ ਵੱਲੋਂ 78ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ‘ਵਿਕਸਿਤ ਭਾਰਤ ਕਾ ਮੰਤਰਾ, ਭਰਤ ਹੋ ਨਸ਼ੇ ਸੇ ਸਵਤੰਤਰ’ ਥੀਮ ਤਹਿਤ ਅੱਜ ਸਵੇਰੇ 9 ਵਜੇ ਸਮੂਹਿਕ ਤੌਰ ’ਤੇ ਨਸ਼ਿਆਂ ਖ਼ਿਲਾਫ਼ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰਣ ਲਏ ਜਾਣਾ ਨੀਯਤ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮੂਹ ਵਿਭਾਗਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਲਈ ਆਖਿਆ ਗਿਆ, ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਵਜੋਂ ਅੱਜ ਸਵੇਰੇ ਨਸ਼ਿਆਂ ਖ਼ਿਲਾਫ਼ ਪ੍ਰਣ ਲਿਆ ਗਿਆ। ਏਡੀਸੀ ਮੁਤਾਬਕ ਜ਼ਿਲ੍ਹਾ ਪੁਲੀਸ, ਨਗਰ ਨਿਗਮ, ਸਮੂਹ ਐਸਡੀਐਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ), ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਬੀਡੀਪੀਓ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਗਤੀਵਿਧੀਆਂ ਰਾਹੀਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣ ਲਈ ਕਿਹਾ ਗਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…