ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿੱਚ ਤੀਆਂ ਦਾ ਤਿਉਹਾਰ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 12 ਅਗਸਤ:
ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਮੁਹਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਪੰਜਾਬੀ ਪਹਿਰਾਵੇ ਵਿੱਚ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ ਫਾਇਨਾਂਸ ਸ੍ਰੀਮਤੀ ਜਪਨੀਤ ਕੌਰ ਵਾਲੀਆ, ਪ੍ਰਿੰਸੀਪਲ ਡਾ. ਕਿਰਨ ਬੱਤਰਾ ਅਤੇ ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੂੰ ਫੁਲਕਾਰੀ ਭੇਂਟ ਕਰਕੇ ਕੀਤੀ ਗਈ।
ਵਿਦਿਆਰਥਣਾਂ ਨੇ ਇਸ ਮੌਕੇ ਮਿਸ ਪੂਨਮ ਕੌਂਡਲ ਅਤੇ ਮਿਸ ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕੀਤੀ ਜਿਸ ਵਿੱਚ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਤੇ ਵਿਦਿਆਰਥਣਾਂ ਵੱਲੋਂ ਆਪਣੇ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਸਾਂਭਣ ਦੀ ਕੋਸ਼ਿਸ਼ ਕਰਦਿਆਂ ਗਿੱਧੇ, ਭੰਗੜੇ ਅਤੇ ਬੋਲੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥਣਾਂ ਦਾ ਮਾਡਲਿੰਗ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕਿਰਨਜੀਤ ਕੌਰ ਨੇ ਮਿਸ ਤੀਜ 2024 ਦਾ ਖਿਤਾਬ ਜਿੱਤਿਆ। ਸ੍ਰੀਮਤੀ ਜਸਵਿੰਦਰ ਕੌਰ ਵਾਲੀਆ ਨੇ ਜੇਤੂ ਵਿਦਿਆਰਥਣ ਨੂੰ ਟਰਾਫ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਤੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਜਸਵਿੰਦਰ ਕੌਰ ਵਾਲੀਆ ਨੇ ਵਿਦਿਆਰਥਣਾ ਨੂੰ ਤੀਜ ਦੀ ਵਧਾਈ ਦਿੱਤੀ ਅਤੇ ਆਪਣੇ ਸੱਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…