ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ

ਨਬਜ਼-ਏ-ਪੰਜਾਬ, ਮੁਹਾਲੀ, 13 ਅਗਸਤ:
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਅੱਜ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਡੀਐਸਪੀ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਸ਼ਹਿਰ ਅਤੇ ਪੇਂਡੂ ਖੇਤਰ ਵਿੱਚ ਥਾਂ-ਥਾਂ ’ਤੇ ਨਾਕੇਬੰਦੀ ਕਰਕੇ ਸ਼ੱਕੀ ਅਨਸਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਜਿੱਥੇ ਸੀਸੀਟੀਵੀ ਕੈਮਰਿਆਂ ਨਾਲ ਲੈੱਸ ਹਾਈਟੈੱਕ ਪੀਸੀਆਰ ਦੇ ਵਾਹਨ ਤਾਇਨਾਤ ਕੀਤੇ ਗਏ ਹਨ, ਉੱਥੇ ਨਸ਼ੀਲੀਆਂ ਵਸਤਾਂ ਅਤੇ ਧਮਾਕਾਖ਼ੇਜ਼ ਸਮੱਗਰੀ ਦਾ ਪਤਾ ਲਗਾਉਣ ਲਈ ਡਾਗ ਸਕੂਐਡ ਦੀ ਵੀ ਮਦਦ ਲਈ ਜਾ ਰਹੀ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੁਹਾਲੀ ਵਿੱਚ ਪਹਿਲਾਂ ਨਾਲੋਂ ਵਧੇਰੇ ਚੌਕਸੀ ਵਧਾਈ ਗਈ ਹੈ। ਦਿਨ ਅਤੇ ਰਾਤ ਸਮੇਂ ਪੁਲੀਸ ਗਸ਼ਤ ਅਤੇ ਪੈਟਰੋਲਿੰਗ ਤੇਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪੁਲੀਸ ਨਾਲ ਤਾਲਮੇਲ ਕਰਕੇ ਸਮੂਹ ਐਂਟਰੀ ਪੁਆਇੰਟ ਸੀਲ ਕੀਤੇ ਜਾਣਗੇ ਅਤੇ ਇਲਾਕੇ ਵਿੱਚ 25 ਤੋਂ 30 ਪੁਲੀਸ ਨਾਕੇ ਲਗਾਏ ਜਾਣਗੇ। ਇਸ ਤੋਂ ਇਲਾਵਾ ਭੀੜ ਭੜੱਕੇ ਵਾਲੀਆਂ ਥਾਵਾਂ ਸਮੇਤ ਮੁਹਾਲੀ ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆਂ ’ਤੇ ਆਉਣ ਜਾਣ ਵਾਲੇ ਯਾਤਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ।
ਫਲੈਗ ਮਾਰਚ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਇਆ, ਜੋ ਫੇਜ਼-8, ਫੇਜ਼-9, ਫੇਜ਼-10, ਫੇਜ਼-11 ਤੋਂ ਅੱਗੇ ਏਅਰਪੋਰਟ ਰੋਡ, ਆਈਟੀ ਸਿਟੀ ਤੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਟੀ-ਪੁਆਇੰਟ ’ਤੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰੁਪਿੰਦਰ ਸਿੰਘ, ਫੇਜ਼-11 ਦੇ ਐਸਐਚਓ ਗਗਨਦੀਪ ਸਿੰਘ, ਆਈਟੀ ਸਿਟੀ ਥਾਣਾ ਦੇ ਐਸਐਚਓ ਸਿਮਰ ਸ਼ੇਰਗਿੱਲ ਅਤੇ ਸੋਹਾਣਾ ਥਾਣਾ ਦੇ ਐਸਐਚਓ ਜਸਪ੍ਰੀਤ ਸਿੰਘ ਕਾਹਲੋਂ, ਪੀਸੀਆਰ ਦੇ ਇੰਚਾਰਜ ਇੰਸਪੈਕਟਰ ਤੇਜਿੰਦਰ ਸਿੰਘ ਸਮੇਤ ਸਮੂਹ ਥਾਣਿਆਂ ਦੇ ਪੁਲੀਸ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…