Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਐੱਚਆਈਵੀ/ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਤੇ ਸਿੱਖਿਅਤ ਕਰਨ ਲਈ ਮੁਹਿੰਮ ਤੇਜ਼ ਸਿਹਤ ਮੰਤਰੀ ਨੇ ਗਿਆਨ ਜਯੋਤੀ ਇੰਸਟੀਚਿਊਟ ਮੁਹਾਲੀ ਤੋਂ ਮੋਬਾਈਲ ਆਈਸੀਟੀਸੀ ਵੈਨ ਨੂੰ ਕੀਤਾ ਰਵਾਨਾ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਵਚਨਬੱਧ ਨਬਜ਼-ਏ-ਪੰਜਾਬ, ਮੁਹਾਲੀ, 13 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧੀ ਵੱਡੇ ਪੱਧਰ ’ਤੇ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੀਤਾ। ਉਨ੍ਹਾਂ ਨੇ ਐੱਚਆਈਵੀ/ਏਡਜ਼ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਅਤੇ ਪ੍ਰਭਾਵੀ ਇਲਾਜ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 (ਮੁਹਾਲੀ) ਤੋਂ ਏਕੀਕ੍ਰਿਤ ਕੌਂਸਲਿੰਗ ਅਤੇ ਟੈੱਸਟਿੰਗ ਸੈਂਟਰ ਦੀ ਮੋਬਾਈਲ ਵੈਨ ਦੀ ਸ਼ੁਰੂਆਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵੈਨ ਪੰਜਾਬ ਭਰ ਵਿੱਚ ਐੱਚਆਈਵੀ/ਏਡਜ਼ ਦੀ ਜਾਂਚ ਕਰਨ ਲਈ ਟੈੱਸਟ ਕਰਵਾਉਣ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੀ ਮੌਜੂਦਾ ਆਈਸੀਟੀਸੀ ਦੀ ਮਦਦ ਕਰੇਗੀ। ਨਾਲ ਹੀ ਉਨ੍ਹਾਂ ਨੇ ਇਹ ਸੰਦੇਸ਼ ਫੈਲਾਉਣ ਲਈ ਰੈੱਡ ਰਨ ਮੈਰਾਥਨ ਨੂੰ ਵੀ ਹਰੀ ਝੰਡੀ ਦਿਖਾਈ। ਇਸ ਮੌਕੇ ਗਿਆਨ ਜਯੋਤੀ ਇੰਸਟੀਚਿਊਟ ਦੇ ਚੇਅਰਮੈਨ ਜੇਐਸ ਬੇਦੀ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਐੱਚਆਈਵੀ/ਏਡਜ਼ ਵਿਰੁੱਧ ਵਿੱਢੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਚਆਈਵੀ/ਏਡਜ਼ ਵਿਰੁੱਧ ਲੜਾਈ ਵਿੱਚ ਨਿਰੰਤਰ ਸਿੱਖਿਆ ਅਤੇ ਜਾਗਰੂਕਤਾ ਦੀ ਅਹਿਮ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਰਾਸ਼ਟਰੀ ਅੌਸਤ ਨਾਲੋਂ ਕੇਸਾਂ ਦੀ ਵੱਧ ਗਿਣਤੀ ਇਸ ਲਈ ਹੈ ਕਿਉਂਕਿ ਇੱਥੇ ਜਾਂਚ ਦੀ ਦਰ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਐਚਆਈਵੀ, ਹੈਪੇਟਾਈਟਸ ‘ਬੀ’ ਅਤੇ ‘ਸੀ’ ਜਿਨਸੀ ਸੰਚਾਰਿਤ ਬਿਮਾਰੀਆਂ ਅਤੇ ਤਪਦਿਕ ਫੈਲਣ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਇੱਕ ਵਿਲੱਖਣ ਪਹਿਲਕਦਮੀ ਕੀਤੀ ਗਈ ਸੀ ਜੋ ਪੀੜਤਾਂ ਨੂੰ ਇਲਾਜ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਈ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੇ 100 ਫੀਸਦੀ ਟੈੱਸਟ ਕੀਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ 700 ਕਾਲਜਾਂ ਅਤੇ 6337 ਸਕੂਲਾਂ ਵਿੱਚ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬ ਚਲਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਐੱਚਆਈਵੀ/ਏਡਜ਼ ਅਤੇ ਕਿਸ਼ੋਰ ਉਮਰ ਦੌਰਾਨ ਸਰੀਰਕ ਵਿਕਾਸ ਅਤੇ ਬਦਲਾਅ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਰੈੱਡ ਰਨ ਮੈਰਾਥਨ ਵਿੱਚ ਸ਼ਨਵੀਰ ਕੌਰ (ਪਹਿਲਾ), ਬਬੀਤਾ ਕੁਮਾਰੀ (ਦੂਜਾ) ਅਤੇ ਮਨਪ੍ਰੀਤ ਕੌਰ (ਤੀਜਾ) ਅਤੇ ਪੁਰਸ਼ ਵਿਦਿਆਰਥੀ ਮੁਕੇਸ਼ ਸਿੰਘ ਰਾਣਾ (ਪਹਿਲਾ), ਉੱਤਮ ਕੁਮਾਰ (ਦੂਜਾ) ਅਤੇ ਵਿਕਾਸ (ਤੀਜਾ) ਹਾਸਲ ਕੀਤਾ। ਜਿਨ੍ਹਾਂ ਨੂੰ ਮੰਤਰੀ ਨੇ ਇਨਾਮ ਵੀ ਵੰਡੇ। ਇਸ ਮੌਕੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਵਰਿੰਦਰ ਸ਼ਰਮਾ, ਡਾਇਰੈਕਟਰ ਡਾ. ਰਮਨ ਸ਼ਰਮਾ, ਐਸਡੀਐਮ ਦੀਪਾਂਕਰ ਗਰਗ, ਵਧੀਕ ਪ੍ਰਾਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ, ਕਾਰਜਕਾਰੀ ਸਿਵਲ ਸਰਜਨ ਡਾ. ਗਿਰੀਸ਼ ਡੋਗਰਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਤ ਸਿੰਘ ਮਾਨ, ਗਿਆਨ ਜਯੋਤੀ ਇੰਸਟੀਚਿਊਟ ਦੀ ਡਾਇਰੈਕਟਰ ਡਾ. ਅਨੀਤ ਬੇਦੀ, ਪ੍ਰਿੰਸੀਪਲ ਗਿਆਨ ਜੋਤ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ