ਸਰਕਾਰੀ ਹਸਪਤਾਲ ਵਿੱਚ ਓਪੀਡੀ ਸੇਵਾਵਾਂ ਠੱਪ ਕਰਕੇ ਕੀਤਾ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸਰਕਾਰੀ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਓਪੀਡੀ ਸੇਵਾਵਾਂ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ। ਉਂਜ ਧਰਨਾ ਪ੍ਰਦਰਸ਼ਨ ਦੌਰਾਨ ਐਮਰਜੈਂਸੀ ਮੈਡੀਕਲ ਸੇਵਾਵਾਂ ’ਤੇ ਕੋਈ ਅਸਰ ਨਹੀਂ ਪਿਆ। ਇਨਸਾਨੀਅਤ ਦੇ ਤੌਰ ’ਤੇ ਡਾਕਟਰਾਂ ਵੱਲੋਂ ਐਮਰਜੈਂਸੀ ਸੇਵਾਵਾਂ ਆਮ ਦਿਨਾਂ ਵਾਂਗ ਜਾਰੀ ਰੱਖੀਆਂ।
ਇਸ ਮੌਕੇ ਪੀਸੀਐਮਐਸ ਮੁਹਾਲੀ, ਫੈਕਲਟੀ ਐਸੋਸੀਏਸ਼ਨ ਏਮਜ਼ ਮੁਹਾਲੀ ਦੇ ਪ੍ਰਧਾਨ ਡਾ. ਆਸ਼ੀਸ਼ ਕੁਮਾਰ ਅਤੇ ਡਾ. ਅਸ਼ਵਨੀ ਕੁਮਾਰ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ਦਾ ਮੰਤਵ ਉਕਤ ਦੁਖਦਾਈ ਘਟਨਾ ਪ੍ਰਤੀ ਆਪਣੇ ਗੁੱਸੇ ਦਾ ਪ੍ਰਗਟ ਕਰਨਾ ਅਤੇ ਪੀੜਤ ਡਾਕਟਰ ਲਈ ਇਨਸਾਫ਼ ਦੀ ਮੰਗ ਕਰਨਾ ਹੈ। ਉਨ੍ਹਾਂ ਭਵਿੱਖ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਸੈਂਟਰਲ ਪ੍ਰੋਟੈਕਸ਼ਨ ਐਕਟ ਦੀ ਵੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰਾਤ ਸਮੇਂ ਮਹਿਲਾ ਡਾਕਟਰਾਂ ਅਤੇ ਸਟਾਫ਼ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਹਸਪਤਾਲਾਂ ਵਿੱਚ ਵਰਦੀਧਾਰੀ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਜੋ ਡਾਕਟਰ ਅਤੇ ਸਟਾਫ਼ ਬਿਨਾਂ ਕਿਸੇ ਡਰ ਤੋਂ ਆਪਣੀ ਡਿਊਟੀ ਕਰ ਸਕਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…