ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨ ਦੀ ਮੰਗ, ਡੀਸੀ ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਭੇਜੇ ਮੰਗ ਪੱਤਰ

ਆਜ਼ਾਦ ਭਾਰਤ ਵਿੱਚ ਸਿੱਖਾਂ ਨੂੰ ਅੱਜ ਵੀ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹੈ: ਜਗਦੇਵ ਮਲੋਆ

ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਪੰਜਾਬ ਯੂਨੀਵਰਸਿਟੀ ਦੀ ਸੱਥ ਜਥੇਬੰਦੀ ਦੇ ਮੈਂਬਰਾਂ ਨੇ ਨੌਜਵਾਨ ਆਗੂ ਜਗਦੇਵ ਸਿੰਘ ਮਲੋਆ ਦੀ ਅਗਵਾਈ ਹੇਠ ਬੁੱਧਵਾਰ ਨੂੰ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਆਗੂ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਡੀਸੀ ਰਾਹੀਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੱਖੋ-ਵੱਖਰੇ ਮੰਗ ਪੱਤਰ ਭੇਜੇ ਗਏ। ਇਸ ਤੋਂ ਪਹਿਲਾਂ ਨੌਜਵਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਭਲਕੇ 15 ਅਗਸਤ ਨੂੰ ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਪ੍ਰੰਤੂ ਸਿੱਖਾਂ ਨੂੰ ਅੱਜ ਵੀ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਨਾਲ ਜੁੜਨ ਦਾ ਹੋਕਾ ਦੇਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਡੱਕ ਕੇ ਸ਼ਰ੍ਹੇਆਮ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਦੋਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਸੰਸਦ ਵਿੱਚ ਭੇਜਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਮੇਂ ਦੀਆਂ ਸਰਕਾਰਾਂ ਨੂੰ ਲੋਕ ਫ਼ਤਵੇ ਅੱਗੇ ਸਿਰ ਝੁਕਾ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਇਸ ਮੌਕੇ ਵਿਦਿਆਰਥੀ ਜਥੇਬੰਦੀ ਸੱਥ ਦੇ ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਜ਼ਾਦ ਕਰਾਉਣ ਲਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਨੌਜਵਾਨਾਂ ਵੱਲੋਂ ਇਨਸਾਫ਼ ਪਸੰਦ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕਿਸਾਨ ਆਗੂ ਛਿੰਦਾ ਸਿਆਮੀਪੁਰ, ਹਰਪ੍ਰੀਤ ਹੈਪੀ, ਰਿਮਲਜੋਤ ਸਿੰਘ, ਗੁਰਵਿੰਦਰ ਸਿੰਘ, ਸਹਿਜ, ਅਮਨ ਮਸਤਗੜ੍ਹ, ਸੁੱਖੀ, ਗੁਲਸ਼ਨ ਸਿੰਘ ਅਤੇ ਸੋਨੀ ਖੇੜਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…