Share on Facebook Share on Twitter Share on Google+ Share on Pinterest Share on Linkedin ਵਿਧਾਇਕ ਕੁਲਵੰਤ ਸਿੰਘ ਨੇ 2.62 ਕਰੋੜ ਦੀ ਲਾਗਤ ਨਾਲ ਸੀਵਰੇਜ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਫੇਜ਼-4 ਵਿੱਚ 365 ਮੀਟਰ, ਫੇਜ਼-3ਬੀ1 ਤੇ ਫੇਜ਼-3ਬੀ2 ਨੂੰ ਵੰਡਦੀ ਸੜਕ ’ਤੇ ਪਾਈ ਜਾਵੇਗੀ 135 ਮੀ. ਲੰਬੀ ਸੀਵਰੇਜ ਲਾਈਨ ਸ਼ਹਿਰ ਵਿੱਚ ਹੁਣ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਮੁਸ਼ਕਲਾਂ ਦਾ ਹੋਵੇਗਾ ਪੱਕਾ ਹੱਲ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ: ਮੁਹਾਲੀ ਵਿੱਚ ਸੀਵਰੇਜ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈ ਖ਼ਰਾਬੀ ਨੂੰ ਠੀਕ ਕਰਨ ਲਈ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਦੇ ਸਾਹਮਣੇ 365 ਮੀਟਰ ਲੰਮੀ ਸੀਵਰੇਜ ਲਾਈਨ ਅਤੇ ਫੇਜ਼-3ਬੀ1 ਤੇ ਫੇਜ਼-3ਬੀ2 ਨੂੰ ਵੰਡਦੀ ਸੜਕ ’ਤੇ ਬਣੀਆਂ ਦੁਕਾਨਾਂ ਲਈ 135 ਮੀਟਰ ਲੰਮੀ ਸੀਵਰੇਜ ਲਾਈਨ ਪਾਉਣ ਦੇ ਕੰਮ ਸ਼ੁਰੂ ਕਰਵਾਏ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਸਟਾਰਮ ਵਾਟਰ ਸਿਸਟਮ ਰਾਹੀਂ ਸੀਵਰੇਜ ਦੇ ਗੰਦੇ ਪਾਣੀ ਦਾ ਲਖਨੌਰ ਚੋਅ ਵਿੱਚ ਦਾਖ਼ਲ ਹੋਣ ਦੀ ਸਮੱਸਿਆ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਲਮਕ ਆ ਰਹੀ ਸੀ। ਇਸ ਮਸਲੇ ਦਾ ਹੱਲ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਲਖਨੌਰ ਚੋਅ ਵਿੱਚ ਦਾਖ਼ਲ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ। ਸਰਵੇ ਅਨੁਸਾਰ ਸ਼ਹਿਰ ਵਿੱਚ ਕਈ ਥਾਵਾਂ ’ਤੇ ਸੀਵਰੇਜ ਦੀਆਂ ਪਾਈਪਾਂ ਟੁੱਟਣ ਅਤੇ ਕੁਝ ਘਰਾਂ ਵੱਲੋਂ ਆਪਣੇ ਨਿੱਜੀ ਸੀਵਰੇਜ ਕੁਨੈਕਸ਼ਨ ਸਟਾਰਮ ਵਾਟਰ ਪਾਈਪਲਾਈਨ ਨਾਲ ਜੋੜਨ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਕੁਲਵੰਤ ਸਿੰਘ ਨੇ ਦੱਸਿਆ ਕਿ ਲਖਨੌਰ ਚੋਅ ਵਿੱਚ ਸੀਵਰੇਜ ਦਾ ਪਾਣੀ ਜਾਣ ਤੋਂ ਰੋਕਣ ਲਈ ਅੱਜ ਸ਼ੁਰੂ ਕੀਤੇ ਕੰਮਾਂ ਤੋਂ ਇਲਾਵਾ ਫੇਜ਼-3ਬੀ1, 3ਬੀ2, ਫੇਜ਼-4, 5, 7, ਸੈਕਟਰ-70 ਤੇ 71 ਅਤੇ ਪਿੰਡ ਮਟੌਰ ਖੇਤਰ ਵਿੱਚ ਸੀਵਰੇਜ ਅਤੇ ਸਟਾਰਮ ਪਾਈਪ ਲਾਈਨਾਂ ਦੀ ਰਿਪੇਅਰ ਦੇ ਕੰਮ ਵੀ ਛੇਤੀ ਸ਼ੁਰੂ ਕੀਤੇ ਜਾਣਗੇ। ਇਹ ਸਾਰੇ ਕੰਮ ਮੁਕੰਮਲ ਹੋਣ ਨਾਲ ਪ੍ਰਭਾਵਿਤ ਖੇਤਰਾਂ ਦੇ ਸੀਵਰੇਜ ਪਾਣੀ ਨੂੰ ਐਸਟੀਪੀ ਵਿੱਚ ਪਾਇਆ ਜਾਵੇਗਾ। ਇਸ ਨਾਲ ਲਖਨੌਰ ਚੋਅ ਵਿੱਚ ਦਾਖ਼ਲ ਹੋ ਰਹੇ ਗੰਦੇ ਪਾਣੀ ਦੀ ਸਮੱਸਿਆ ਦੂਰ ਹੋ ਜਾਵੇਗੀ। ‘ਆਪ’ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਮੁਹਾਲੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸ਼ਹਿਰ ਵਿੱਚ ਪਹਿਲਾਂ ਹੀ ਸੀਸੀਟੀਵੀ ਕੈਮਰੇ ਲਗਾਉਣ, ਗੋਲ ਚੌਕ ਬਣਾਉਣ ਅਤੇ ਮੁੱਖ ਸੜਕਾਂ ਨੂੰ ਚੌੜਾ ਕਰਨਾ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਕੌਂਸਲਰ ਸ੍ਰੀਮਤੀ ਗੁਰਮੀਤ ਕੌਰ, ਕਰਮਜੀਤ ਕੌਰ, ਸ੍ਰੀਮਤੀ ਅਰੁਣਾ ਵਸ਼ਿਸ਼ਟ, ਸੁਖਦੇਵ ਸਿੰਘ ਪਟਵਾਰੀ, ਸਾਬਕਾ ਕੌਂਸਲਰ ਆਰਪੀ ਸ਼ਰਮਾ ਸ੍ਰੀਮਤੀ ਰਜਨੀ ਗੋਇਲ, ਗੁਰਮੁੱਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ‘ਆਪ’ ਵਲੰਟੀਅਰ ਰਾਜੀਵ ਵਸ਼ਿਸ਼ਟ, ਰਣਦੀਪ ਸਿੰਘ, ਜਸਪਾਲ ਸਿੰਘ, ਅਕਬਿੰਦਰ ਸਿੰਘ ਗੌਸਲ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਅਨੂ ਬੱਬਰ, ਤਰਲੋਚਨ ਸਿੰਘ, ਹਰਮੇਸ਼ ਸਿੰਘ ਕੁੰਭੜਾ, ਸੁਰਿੰਦਰ ਸਿੰਘ, ਹਰਬਿੰਦਰ ਸਿੰਘ ਸੈਣੀ, ਗੁਰਮੇਲ ਸਿੰਘ, ਅਸ਼ਵਨੀ ਸ਼ਰਮਾ, ਡਾ. ਵਿਜੈ ਕੁਮਾਰ, ਡਾ. ਕੁਲਦੀਪ ਸਿੰਘ, ਅਮਰਜੀਤ ਸਿੰਘ ਪਾਹਵਾ, ਦੇਸਰਾਜ ਗੁਪਤਾ, ਬਲਵੀਰ ਸਿੰਘ, ਨਿਰਮਲ ਸਿੰਘ, ਗੁਰਮੁੱਖ ਸਿੰਘ, ਬਲਦੇਵ ਰਾਮ, ਸੁਰਿੰਦਰ ਸਿੰਘ ਸੋਢੀ, ਗੁਰਵਿੰਦਰ ਸਿੰਘ ਪਿੰਕੀ, ਰਜਿੰਦਰ ਸਿੰਘ ਰਾਜੂ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ