ਸਨੇਟਾ ਵਿੱਚ ਕੈਮਿਸਟਾਂ ਤੇ ਡਾਕਟਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਪੱਛਮੀ ਬੰਗਾਲ ਦੇ ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ (ਮਹਿਲਾ ਟਰੇਨੀ ਡਾਕਟਰ) ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਵਿਰੋਧ ਵਿੱਚ ਅੱਜ ਇੱਥੇ ਕਸਬਾ ਸਨੇਟਾ ਦੇ ਕੈਮਿਸਟਾਂ ਅਤੇ ਡਾਕਟਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਬੀਤੇ ਦਿਨੀਂ ਮੁਹਾਲੀ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਵੀ ਓਪੀਡੀ ਸੇਵਾਵਾਂ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਸੀ।
ਪਿੰਡ ਸਨੇਟਾ ਵਿਖੇ ਕੈਮਿਸਟਾਂ ਅਤੇ ਡਾਕਟਰਾਂ ਨੇ ਡਾ. ਬਲਜੀਤ ਸਿੰਘ ਸਨੇਟਾ ਦੀ ਅਗਵਾਈ ਹੇਠ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਮਹਿਲਾ ਡਾਕਟਰ ਦੇ ਹਤਿਆਰਿਆਂ ਨੂੰ ਫਾਂਸੀ ਤੋਂ ਘੱਟ ਸਜ਼ਾ ਨਾ ਦਿੱਤੀ ਜਾਵੇ। ਕਿਉਂਕਿ ਇਹ ਸੋਚ ਸਮਝ ਕੇ ਕੀਤਾ ਗਿਆ ਘਿਨੌਣਾ ਅਪਰਾਧ ਹੈ। ਇਸ ਨਾਲ ਮਹਿਲਾ ਡਾਕਟਰਾਂ ਅਤੇ ਨਰਸਾਂ ਵਿੱਚ ਡਰ ਅਤੇ ਭੈਅ ਦਾ ਮਾਹੌਲ ਹੈ।
ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦਾ ਮੰਤਵ ਉਕਤ ਦੁਖਦਾਈ ਘਟਨਾ ਪ੍ਰਤੀ ਆਪਣੇ ਗੁੱਸੇ ਦਾ ਪ੍ਰਗਟ ਕਰਨਾ ਅਤੇ ਮਹਿਲਾ ਡਾਕਟਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ’ਤੇ ਦਬਾਅ ਬਣਾਉਣਾ ਹੈ। ਉਨ੍ਹਾਂ ਭਵਿੱਖ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਸੈਂਟਰਲ ਪ੍ਰੋਟੈਕਸ਼ਨ ਐਕਟ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਮਹਿਲਾ ਡਾਕਟਰਾਂ ਅਤੇ ਸਟਾਫ਼ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਾਕਟਰ ਅਤੇ ਸਟਾਫ਼ ਬਿਨਾਂ ਕਿਸੇ ਭੈਅ ਤੋਂ ਆਪਣੀ ਡਿਊਟੀ ਕਰ ਸਕਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…